National
ਵਧਦੀ ਗਰਮੀ ਨੂੰ ਲੈ ਕੇ ਚੰਡੀਗੜ੍ਹ ਦੇ ਸਕੂਲਾਂ ‘ਚ ਛੁੱਟੀਆਂ ਦਾ ਐਲਾਨ
HOLDAYS : ਕਹਿਰ ਦੀ ਗਰਮੀ ਦੇ ਮੱਦੇਨਜ਼ਰ ਪੰਜਾਬ ਤੋਂ ਬਾਅਦ ਹੁਣ ਚੰਡੀਗੜ੍ਹ ਦੇ ਸਕੂਲਾਂ ਵਿੱਚ ਵੀ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਚੰਡੀਗੜ੍ਹ ਦੇ ਸਕੂਲਾਂ ਵਿੱਚ ਭਲਕੇ 22 ਮਈ ਤੋਂ 30 ਜੂਨ ਤੱਕ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। ਚੰਡੀਗੜ੍ਹ ਸਿੱਖਿਆ ਵਿਭਾਗ ਨੇ ਇਸ ਬਾਰੇ ਟਵੀਟ ਕਰਦਿਆਂ ਕਿਹਾ ਕਿ ਅੱਤ ਦੀ ਗਰਮੀ ਦੀ ਇਹ ਲਹਿਰ ਸਕੂਲ ਜਾਣ ਵਾਲੇ ਵਿਦਿਆਰਥੀਆਂ ਦੀ ਸਿਹਤ ਲਈ ਖਤਰਾ ਪੈਦਾ ਕਰ ਸਕਦੀ ਹੈ।
ਵੱਧਦੀ ਗਰਮੀ ਨੂੰ ਲੈ ਕੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਕੱਲ੍ਹ ਪੰਜਾਬ ਦੇ ਸਕੂਲਾਂ ਨੂੰ 20 ਮਈ ਤੋਂ ਲੈ ਕੇ 30 ਜੂਨ ਤਕ ਛੁਟੀਆਂ ਦਾ ਐਲਾਨ ਕੀਤਾ ਸੀ
ਇਸ ਦੇ ਲਈ 22 ਮਈ ਤੋਂ 30 ਜੂਨ ਤੱਕ ਯੂ.ਟੀ. ਚੰਡੀਗੜ੍ਹ ਦੇ ਸਾਰੇ ਸਰਕਾਰੀ, ਸਹਾਇਤਾ ਪ੍ਰਾਪਤ, ਗੈਰ ਸਹਾਇਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲ ਗਰਮੀਆਂ ਦੀਆਂ ਛੁੱਟੀਆਂ ਲਈ ਬੰਦ ਰਹਿਣਗੇ। ਸਿੱਖਿਆ ਵਿਭਾਗ ਨੇ ਲਿਖਿਆ ਕਿ ਅੱਜ ਭਾਵ 21 ਮਈ ਗਰਮੀਆਂ ਦੀਆਂ ਛੁੱਟੀਆਂ ਤੋਂ ਪਹਿਲਾਂ ਆਖਰੀ ਕੰਮਕਾਜੀ ਦਿਨ ਹੋਵੇਗਾ। ਤੁਹਾਨੂੰ ਇਹ ਵੀ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਚੰਡੀਗੜ੍ਹ ਦੇ ਸਕੂਲਾਂ ਵਿੱਚ 23 ਮਈ ਤੋਂ 30 ਜੂਨ ਤੱਕ ਛੁੱਟੀਆਂ ਹੋਣ ਦੀਆਂ ਖ਼ਬਰਾਂ ਸਾਹਮਣੇ ਆਈਆਂ ਸਨ ਪਰ ਅੱਜ ਸਿੱਖਿਆ ਵਿਭਾਗ ਚੰਡੀਗੜ੍ਹ ਨੇ ਟਵੀਟ ਕਰਕੇ ਐਲਾਨ ਕੀਤਾ ਹੈ ਕਿ ਕੱਲ੍ਹ ਤੋਂ ਚੰਡੀਗੜ੍ਹ ਦੇ ਸਕੂਲਾਂ ਵਿੱਚ ਛੁੱਟੀਆਂ ਹੋਣਗੀਆਂ। ਸਾਰੇ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪੰਜਾਬ ਵਿੱਚ ਵੀ 21 ਮਈ ਤੋਂ 30 ਜੂਨ ਤੱਕ ਸਕੂਲਾਂ ਵਿੱਚ ਛੁੱਟੀਆਂ ਦਾ ਐਲਾਨ ਕੀਤਾ ਜਾ ਚੁੱਕਾ ਹੈ|