Punjab
BREAKING: ਪੰਜਾਬ ਦੇ ਸਕੂਲਾਂ ਵਿੱਚ ਕੀਤਾ ਗਿਆ ਛੁੱਟੀਆਂ ਦਾ ਐਲਾਨ, ਜਾਣੋ ਕਦੋ ਤੋਂ ਕਦੋ ਤੱਕ ਹੋਣਗੀਆਂ..
23AUGUST 2023: ਪੰਜਾਬ ਦੇ ਸਕੂਲਾਂ ਵਿੱਚ ਮੁੜ ਤੋਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੀ ਹੁਣ ਇਹ ਛੁੱਟੀਆਂ 23ਅਗਸਤ ਤੋਂ 26 ਅਗਸਤ ਤਕ ਰਹਿਣਗੀਆਂ| ਓਥੇ ਹੀ ਦੱਸ ਦੇਈਏ ਕਿ ਇਹ ਫੈਸਲਾ ਭਾਰੀ ਮੀਹ ਕਾਰਨ ਲਿਆ ਗਿਆ ਹੈ| ਪੰਜਾਬ ਦੇ ਵਿਚ ਹਜੇ ਵੀ ਹੜ੍ਹ ਵਰਗੇ ਹਾਲਤ ਬਣੇ ਹੋਏ ਹਨ| ਮੌਸਮ ਵਿਭਾਗ ਦੇ ਵੱਲੋਂ ਇਹ ਚੇਤਾਵਨੀ ਦਿੱਤੀ ਗਈ ਹੈ ਕਿ ਅਗਲੇ ਦੋ ਤਿੰਨ ਦਿਨਾਂ ਪੰਜਾਬ ਦੇ ਸੂਬਿਆਂ ਵਿਚ ਭਾਰੀ ਮੀਂਹ ਪਵੇਗਾ| ਇਹ ਫੈਸਲਾ ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਲਿਆ ਗਿਆ ਹੈ|
ਟਵੀਟ ਕਰ ਲਿਖਿਆ- ਮਾਣਯੋਗ ਮੁੱਖ ਮੰਤਰੀ ਪੰਜਾਬ.ਭਗਵੰਤ ਮਾਨ ਜੀ ਦੇ ਨਿਰਦੇਸ਼ਾਂ ਅਨੁਸਾਰ ਹਿਮਾਚਲ ਪ੍ਰਦੇਸ਼ ਸਮੇਤ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਹੋ ਰਹੀ ਭਾਰੀ ਬਾਰਿਸ਼ ਕਾਰਣ ਆਏ ਹੜ੍ਹਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸੁਰੱਖਿਆ ਦੇ ਮੱਦੇਨਜਰ ਪੰਜਾਬ ਸਰਕਾਰ ਵੱਲੋਂ ਤੁਰੰਤ ਪ੍ਰਭਾਵ ਤੋਂ ਸੂਬੇ ਦੇ ਸਾਰੇ ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਅੱਜ ਤੁਰੰਤ ਪ੍ਰਭਾਵ (23 ਅਗਸਤ 2023) ਤੋਂ ਮਿਤੀ 26 ਅਗਸਤ 2023 (ਸ਼ਨੀਵਾਰ) ਤੱਕ ਛੁੱਟੀਆਂ ਕੀਤੀਆਂ ਜਾਂਦੀਆਂ ਹਨ।