Punjab
ਪੰਜਾਬ ‘ਚ ਸਕੂਲਾਂ ਨੂੰ ਹੋਈਆਂ ਛੁੱਟੀਆਂ
ਪੰਜਾਬ ਭਰ ‘ਚ ਲਗਾਤਾਰ ਬਾਰਿਸ਼ ਹੋ ਰਹੀ ਹੈ। ਅਤੇ ਪੰਜਾਬੀ ਦੇ ਕਈ ਸੂਬਿਆਂ ‘ਚ ਹੜ੍ਹ ਆਇਆ ਹੋਇਆ ਹੈ ਜਿਸ ਨਾਲ ਲੋਕਾਂ ਨੂੰ ਆਪਣੇ ਘਰ ਛੱਡਣੇ ਪੈ ਰਹੇ ਹਨ ਅਤੇ ਬੇਘਰ ਹੋਣਾ ਪੈ ਰਿਹਾ ਹੈ।
ਮੀਂਹ ਕਾਰਨ ਕਈ ਲੋਕ ਘਰਾਂ ਦੇ ਅੰਦਰ ਹੀ ਹਨ ਜਿਸ ਕਰਕੇ ਉਨ੍ਹਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਭਾਰੀ ਮੀਂਹ ਅਤੇ ਹੜ੍ਹ ਕਾਰਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਿਦਿਆਰਥੀਆਂ ਲਈ ਵੱਡਾ ਐਲਾਨ ਕੀਤਾ ਹੈ।
ਬੀਤੀ ਸ਼ਾਮ ਮੁੱਖ ਮੰਤਰੀ ਮਾਨ ਨੇ ਸੋਸ਼ਲ ‘ਤੇ ਇੱਕ ਪੋਸਟ ਰਹੀ ਸਕੂਲ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਹੈ। ਉਨ੍ਹਾਂ ਲਿਖਿਆ ਪਿਛਲੇ ਦਿਨਾਂ ਤੋਂ ਭਾਰੀ ਮੀਂਹ ਪੈ ਰਿਹਾ ਹੈ ਅਤੇ ਮੌਸਮ ਵਿਭਾਗ ਵੱਲੋਂ ਅੱਗੇ ਵੀ ਕੁੱਝ ਦਿਨ ਭਾਰੀ ਮੀਂਹ ਪੈਣ ਦਾ ਅਨੁਮਾਨ ਲਗਾਇਆ ਜਾ ਰਿਹਾ ਹੈ, ਜਿਸਨੂੰ ਦੇਖਦੇ ਹੋਏ ਸੂਬੇ ਦੇ ਸਾਰੇ ਪ੍ਰਾਇਮਰੀ, ਸੈਕੰਡਰੀ, ਸੀਨੀਅਰ ਸੈਕੰਡਰੀ ਸਰਕਾਰੀ ਤੇ ਪ੍ਰਾਈਵੇਟ ਸਕੂਲ 27 ਅਗਸਤ ਤੋਂ 30 ਅਗਸਤ ਤੱਕ ਬੰਦ ਰਹਿਣਗੇ।
