Punjab
ਪੰਜਾਬ-ਚੰਡੀਗੜ੍ਹ ‘ਚ ਸਕੂਲਾਂ ‘ਚ ਛੁੱਟੀਆਂ

8ਜਨਵਰੀ 2024 : ਪੰਜਾਬ ‘ਚ ਸੀਤ ਲਹਿਰ ਕਾਰਨ ਸਰਕਾਰੀ, ਪ੍ਰਾਈਵੇਟ ਅਤੇ ਸਹਾਇਤਾ ਪ੍ਰਾਪਤ ਸਕੂਲਾਂ ‘ਚ ਛੁੱਟੀਆਂ ਵਧਾ ਦਿੱਤੀਆਂ ਗਈਆਂ ਹਨ। ਹੁਣ ਸਕੂਲ 14 ਜਨਵਰੀ ਤੱਕ ਬੰਦ ਰਹਿਣਗੇ। ਇਹ ਜਾਣਕਾਰੀ ਸੀਐਮ ਭਗਵੰਤ ਮਾਨ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਦਿੱਤੀ ਹੈ। ਉਨ੍ਹਾਂ ਸੋਸ਼ਲ ਮੀਡੀਆ ‘ਤੇ ਲਿਖਿਆ ਕਿ ਕੜਾਕੇ ਦੀ ਠੰਡ ਨੂੰ ਦੇਖਦੇ ਹੋਏ ਪੰਜਾਬ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ‘ਚ 10ਵੀਂ ਜਮਾਤ ਤੱਕ 8 ਤੋਂ 14 ਜਨਵਰੀ ਤੱਕ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ।