National
ਪੰਜਾਬ ‘ਚ ਅਕਾਲੀ-ਭਾਜਪਾ ਗਠਜੋੜ ਨੂੰ ਲੈ ਕੇ ਬੋਲੇ ਗ੍ਰਹਿ ਮੰਤਰੀ ਅਮਿਤ ਸ਼ਾਹ

ਲੋਕ ਸਭਾ ਚੋਣਾਂ 2024 ਦਾ ਬਿਗਲ ਵੱਜ ਗਿਆ ਹੈ, ਜਿਸ ਨੂੰ ਲੈ ਕੇ ਸਿਆਸੀ ਪਾਰਟੀਆਂ ਪੂਰੀ ਤਰ੍ਹਾਂ ਸਰਗਰਮ ਹਨ। ਅਕਾਲੀ ਦਲ ਤੇ ਭਾਜਪਾ ਵਿਚਾਲੇ ਗਠਜੋੜ ਦੀ ਸਥਿਤੀ ਕੁਝ ਦਿਨਾਂ ‘ਚ ਸਪੱਸ਼ਟ ਹੋ ਸਕਦੀ ਹੈ। ਇਸ ਦੌਰਾਨ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅਕਾਲੀ ਦਲ ਨਾਲ ਗਠਜੋੜ ਨੂੰ ਲੈ ਕੇ ਕਿਹਾ ਕਿ ਅਕਾਲੀ ਦਲ ਨਾਲ ਸਾਡੀ ਗੱਲਬਾਤ ਚੱਲ ਰਹੀ ਹੈ ਅਤੇ 2-3 ਦਿਨਾਂ ‘ਚ ਸਥਿਤੀ ਸਾਫ ਹੋ ਜਾਵੇਗੀ। ਜੇਕਰ ਸੀਟਾਂ ਦੀ ਵੰਡ ਨੂੰ ਲੈ ਕੇ ਸਥਿਤੀ ਸਪੱਸ਼ਟ ਹੋ ਜਾਂਦੀ ਹੈ ਤਾਂ 2-3 ਦਿਨਾਂ ‘ਚ ਗਠਜੋੜ ਸੰਭਵ ਹੈ। ਅਮਿਤ ਸ਼ਾਹ ਨੇ ਕਿਹਾ ਕਿ ਅਸੀਂ ਚਾਹੁੰਦੇ ਹਾਂ ਕਿ ਸਾਰੇ ਐਨਡੀਏ ਸਹਿਯੋਗੀ ਇੱਕ ਮੰਚ ‘ਤੇ ਇਕੱਠੇ ਹੋਣ।