Corona Virus
ਪੰਜਾਬ ‘ਚ ਗ੍ਰਹਿ ਮੰਤਰਾਲੇ ਦੇ ਫੈਸਲੇ ਨੂੰ ਨਹੀਂ ਕੀਤਾ ਗਿਆ ਲਾਗੂ

ਪੰਜਾਬ, 25 ਅਪ੍ਰੈਲ : ਚੀਨ ਤੋਂ ਫੈਲੇ ਕੋਰੋਨਾ ਵਾਇਰਸ ਨੇ ਵਿਸ਼ਵ ਭਰ ਚ ਕੋਹਰਾਮ ਮਚਾਇਆ ਹੋਇਆ ਹੈ। ਇਸ ਮਹਾਮਾਰੀ ਦੇ ਕਾਰਨ ਜਿੱਥੇ ਦੇਸ਼ ਭਰ ‘ਚ ਲੌਕਡਾਊਨ ਕੀਤਾ ਹੋਇਆ ਹੈ।ਅੱਜ ਜਿੱਥੇ ਗ੍ਰਹਿ ਮੰਤਰਾਲੇ ਵਲੋਂ ਸ਼ਰਤਾਂ ਨਾਲ ਦੇਸ਼ ਭਰ ਵਿਚ ਦੁਕਾਨਾਂ ਖੋਲ੍ਹਣ ਦੀ ਆਗਿਆ ਦੇ ਦਿੱਤੀ ਗਈ ਹੈ ਉੱਥੇ ਹੀ ਪੰਜਾਬ ਵਿੱਚ ਦੁਕਾਨਾਂ ਖੋਲਣ ਦਾ ਫੇਸਲਾ ਲਾਗੂ ਨਹੀਂ ਕੀਤਾ ਗਿਆ।
ਦਸ ਦਈਏ ਕਿ ਪੰਜਾਬ ਦੇ ਮੁੱਖ ਸਕੱਤਰ ਕੇ ਬੀ ਐੱਸ ਸਿੱਧੂ ਨੇ ਇਹ ਸਪਸ਼ਟ ਕੀਤਾ ਹੈ ਕਿ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਬ ‘ਚ ਇਹ ਫੈਸਲਾ ਆਪਣੇ ਹਿਸਾਬ ਨਾਲ ਲੈਣਗੇ।