Punjab
ਮਾਨ ਸਰਕਾਰ ਨੇ ਸਰਕਾਰੀ ਹਸਪਤਾਲਾਂ ਨੂੰ ਵੈਂਟੀਲੇਟਰ ‘ਤੇ ਰੱਖਿਆ, ਦਿੱਤੀਆਂ ਹਦਾਇਤਾਂ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮਰੀਜ਼ਾਂ ਤੋਂ ਬਾਅਦ ਹੁਣ ਸਰਕਾਰੀ ਹਹਸਪਤਾਲਾਂ ਨੂੰ ਵੀ ਵੈਂਟੀਲੇਟਰ ‘ਤੇ ਰੱਖ ਦਿੱਤਾ ਹੈ । ਮਨ ਸਰਕਾਰ ਨੇ ਕਿਹਾ ਕਿ ਲੋਕਾਂ ਨੂੰ ਚੰਗੀਆਂ ਸਿਹਤ ਸੇਵਾਵਾਂ ਦੇਣ ਦਾ ਦਾਅਵਾ ਕਰਨ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਰਕਾਰੀ ਹਸਪਤਾਲਾਂ ਤੋਂ ਵਰਤੋਂ ਖਰਚੇ ਵਾਪਸ ਲੈ ਲਏ ਹਨ। ਹਸਪਤਾਲਾਂ ਦੇ ਰੋਜ਼ਾਨਾ ਹੋਣ ਵਾਲੇ ਜ਼ਰੂਰੀ ਕੰਮ ਅਤੇ ਕਈ ਮੁਲਾਜ਼ਮਾਂ ਦੀਆਂ ਤਨਖਾਹਾਂ ਇਨ੍ਹਾਂ ਚਾਰਜਿਜ਼ ਦੀ ਮਦਦ ਨਾਲ ਪੂਰੀਆਂ ਹੋ ਜਾਂਦੀਆਂ ਹਨ, ਪਰ ਹੁਣ ਸਰਕਾਰ ਚਾਰਜ ਵਸੂਲ ਕੇ ਖਾਲੀ ਖਜ਼ਾਨੇ ਨੂੰ ਭਰਨ ਦੀ ਕੋਸ਼ਿਸ਼ ਕਰ ਰਹੀ ਹੈ।