Punjab
ਪੰਜਾਬ ਦੇ ਅਗਲੇ ਦਿਨਾਂ ‘ਚ ਕਿਵੇਂ ਦਾ ਰਹੇਗਾ ਮੌਸਮ,ਜਾਣੋ 4 ਜੁਲਾਈ ਤੱ+ਕ…
ਲੁਧਿਆਣਾ 1july2023 : ਦੇਸ਼ ਭਰ ‘ਚ ਮਾਨਸੂਨ ਸਰਗਰਮ ਹੋ ਗਿਆ ਹੈ, ਜਿਸ ਕਾਰਨ ਕਈ ਸੂਬਿਆਂ ‘ਚ ਭਾਰੀ ਮੀਂਹ ਪੈ ਰਿਹਾ ਹੈ ਅਤੇ ਕਈਆਂ ‘ਚ ਬੂੰਦਾ-ਬਾਂਦੀ ਹੋ ਰਹੀ ਹੈ। ਇੰਨਾ ਹੀ ਨਹੀਂ ਕਈ ਸੂਬਿਆਂ ‘ਚ ਤੇਜ਼ ਹਵਾਵਾਂ ਚੱਲ ਰਹੀਆਂ ਹਨ। ਵੈਸਟਰਨ ਡਿਸਟਰਬੈਂਸ ਦੇ ਪ੍ਰਭਾਵ ਕਾਰਨ ਇਸ ਵਾਰ ਮਾਰਚ ਦੇ ਮਹੀਨੇ ਤੋਂ ਲੈ ਕੇ ਜੂਨ ਦੇ ਪਹਿਲੇ 15 ਦਿਨਾਂ ਤੱਕ, ਉੱਤਰੀ ਭਾਰਤ ਅਤੇ ਕਈ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਜਾਰੀ ਰਹੀ।
ਇਸ ਤੋਂ ਬਾਅਦ ਮਾਨਸੂਨ ਦੇ ਜਲਦੀ ਸ਼ੁਰੂ ਹੋਣ ਦੇ ਨਾਲ ਹੀ ਪੰਜਾਬ ਵਿੱਚ ਕਈ ਥਾਈਂ ਬੱਦਲਵਾਈ ਹੋ ਰਹੀ ਹੈ ਅਤੇ ਮੀਂਹ ਪੈ ਰਿਹਾ ਹੈ। ਸ਼ੁੱਕਰਵਾਰ ਨੂੰ ਦੋਰਾਹਾ, ਪਟਿਆਲਾ, ਜਗਰਾਉਂ, ਸਮਾਣਾ, ਸਮਰਾਲਾ, ਰਣਜੀਤ ਸਾਗਰ ਡੈਮ, ਲੁਧਿਆਣਾ, ਨੰਗਲ, ਸਰਹਿੰਦ, ਫਤਿਹਗੜ੍ਹ ਸਾਹਿਬ ਸਮੇਤ ਕਈ ਇਲਾਕਿਆਂ ਵਿੱਚ ਮੀਂਹ ਪਿਆ। ਮੌਸਮ ਵਿਭਾਗ ਅਨੁਸਾਰ 4 ਜੁਲਾਈ ਤੱਕ ਸੂਬੇ ਦੇ ਕਈ ਹਿੱਸਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਕੱਲ੍ਹ ਦੇ ਮੁਕਾਬਲੇ ਅੱਜ ਤਾਪਮਾਨ ਵਿੱਚ 0.9 ਡਿਗਰੀ ਸੈਲਸੀਅਸ ਦੀ ਮਾਮੂਲੀ ਗਿਰਾਵਟ ਦਰਜ ਕੀਤੀ ਗਈ। ਜ਼ਿਲ੍ਹਾ ਫਰੀਦਕੋਟ ਵਿੱਚ ਸੂਬੇ ਦਾ ਸਭ ਤੋਂ ਵੱਧ ਤਾਪਮਾਨ 38.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।