Haryana
HSGPC :ਹੁਣ ਪੰਚਕੂਲਾ ਦੇ ਗੁਰਦੁਆਰਾ ਨਾਢਾ ਸਾਹਿਬ ਤੋਂ ਹੋਵੇਗਾ ਰੋਜ਼ਾਨਾ ਗੁਰਬਾਣੀ ਕੀਰਤਨ ਦਾ ਸਿੱਧਾ ਪ੍ਰਸਾਰਣ

11ਸਤੰਬਰ 2023: ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੱਜ ਇਕ ਨਵਾਂ ਐਲਾਨ ਕੀਤਾ ਹੈ ਓਹਨਾ ਨੇ ਕਿਹਾ ਕਿ ਹੁਣ ਪੰਚਕੂਲਾ ਦੇ ਗੁਰਦੁਆਰਾ ਨਾਢਾ ਸਾਹਿਬ ਤੋਂ ਰੋਜ਼ਾਨਾ ਸਿੱਧਾ ਪ੍ਰਸਾਰਣ ਕੀਤਾ ਜਾਵੇਗਾ ਹੈ।
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਚਐੱਸਜੀਐੱਮਸੀ) ਦੇ ਕਾਰਜਕਾਰੀ ਜਨਰਲ ਸਕੱਤਰ ਰਮਨੀਕ ਸਿੰਘ ਨੇ ਦੱਸਿਆ ਹੈ ਕਿ ਕਮੇਟੀ ਦਾ ਚਾਰਜ ਸੰਭਾਲਣ ਤੋਂ ਬਾਅਦ ਅਸੀਂ ਪਹਿਲਾ ਫੈਸਲਾ ਗੁਰਦੁਆਰਾ ਨਾਢਾ ਸਾਹਿਬ ਪੰਚਕੂਲਾ ਤੋਂ ਗੁਰਬਾਣੀ ਕੀਰਤਨ ਸਿੱਧਾ ਪ੍ਰਸਾਰਣ ਸ਼ੁਰੂ ਕਰਨ ਦਾ ਲਿਆ ਹੈ, ਜੋ ਸੋਮਵਾਰ ਯਾਨੀ ਕਿ ਅੱਜ ਤੋਂ ਹੀ ਤੋਂ ਸ਼ੁਰੂ ਹੋਇਆ ਹੈ।
ਦੱਸ ਦੇਈਏ ਕਿ ਗੁਰਬਾਣੀ ਦਾ ਪ੍ਰਸਾਰਣ ਹੁਣ ਵਿਸ਼ਵ ਪੰਜਾਬੀ ਟੀਵੀ ਰਾਹੀਂ ਦੁਨੀਆ ਭਰ ਦੇ 63 ਦੇਸ਼ਾਂ ਵਿੱਚ ਸਵੇਰੇ 2.45 ਵਜੇ ਤੋਂ ਲੈ ਕੇ 8 ਵਜੇ ਤੱਕ ਸਿੱਧਾ ਪ੍ਰਸਾਰਣ ਕੀਤਾ ਜਾ ਰਿਹਾ ਹੈ ਅਤੇ ਇਹ ਸਾਰੇ ਪ੍ਰਮੁੱਖ ਪਲੇਟਫਾਰਮਾਂ ‘ਉਤੇ ਉਪਲਬਧ ਹੈ।