Religion
ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਤੋਂ ਗੁਰਦੁਆਰਾ ਮੰਜੀ ਸਾਹਿਬ ਆਲੋ ਅਰਖ ਤੱਕ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ
29 ਦਸੰਬਰ 2023: ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਵਿੱਚ ਫਤਿਹਗੜ੍ਹ ਸਾਹਿਬ ਵਿਖੇ ਲੱਗਣ ਵਾਲੇ ਸਲਾਨਾ ਤਿੰਨ ਰੋਜਾ ਸ਼ਹੀਦੀ ਜੋੜ ਮੇਲ ਸਮਾਪਤ ਹੋਣ ਉਪਰੰਤ ਅਗਲੇ ਦਿਨ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਸ੍ਰੀ ਆਲੋਅਰਖ ਸਾਹਿਬ ਤੱਕ ਸਜਾਇਆ ਗਿਆ, ਜਿਸ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਵੱਲੋਂ ਸ਼ਮੂਲੀਅਤ ਕੀਤੀ ਗਈ ਤੇ ਇਹ ਨਗਰ ਕੀਰਤਨ ਦੇਰ ਰਾਤ ਉੱਥੇ ਪਹੁੰਚਦਾ ਹੈ ਤੇ ਸੰਗਤਾਂ ਵੱਲੋਂ ਰਸਤੇ ਵਿੱਚ ਥਾਂ ਥਾਂ ਤੇ ਇਸ ਵਿਸ਼ਾਲ ਨਗਰ ਕੀਰਤਨ ਦਾ ਸਵਾਗਤ ਕੀਤਾ ਜਾਂਦਾ ਹੈ।
ਦੱਸ ਦਈਏ ਕਿ ਗੁਰੂ ਘਰ ਦੇ ਨਿਸ਼ਕਾਮ ਸੇਵਕ ਦੀਵਾਨ ਟੋਡਰਮਲ ਵੱਲੋਂ ਮੁਗਲ ਹਕੂਮਤ ਪਾਸੋਂ ਸੋਨੇ ਦੀਆਂ ਖੜੀਆਂ ਮੋਹਰਾਂ ਵਿਛਾ ਕੇ ਜਗਾ ਖਰੀਦ ਕੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੇ ਸੰਸਕਾਰ ਕਰਨ ਉਪਰੰਤ ਅਸਥੀਆਂ ਦੀਵਾਨ ਟੋਡਰ ਮੱਲ ਵੱਲੋਂ ਆਪਣੇ ਪਿੰਡ ਕਾਕੜਾ ਲਿਜਾ ਕੇ “ਥੜਾ ਸਾਹਿਬ” ਵਿਖੇ ਰੱਖੀਆਂ ਜਿੱਥੇ ਅੱਜ ਕੱਲ੍ਹ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਆਲੋ ਅਰਖ ਸੁਸ਼ੋਭਤ ਹੈ, ਜਿਸ ਕਾਰਨ ਨਾਲ ਸੰਗਤਾਂ ਵਿੱਚ ਕਾਫੀ ਸ਼ਰਧਾ ਹੈ ਸੰਗਤਾਂ ਵੱਡੀ ਗਿਣਤੀ ਵਿੱਚ ਇਸ ਨਗਰ ਕੀਰਤਨ ਵਿੱਚ ਸਮੂਲੀਅਤ ਕਰਦੀਆਂ ਹਨ|