Connect with us

Punjab

ਪੰਜਾਬ ਆਉਣ ਵਾਲੀਆਂ ਸੈਂਕੜੇ ਟਰੇਨਾਂ ਹੋਈਆਂ ਰੱਦ

Published

on

TRAINS UPDATE : ਭਾਰਤ ਦੀਆਂ ਸੁਪਰ ਫਾਸਟ ਟਰੇਨਾਂ ‘ਚ ਸ਼ਾਮਲ ਵੰਦੇ ਭਾਰਤ ਐਕਸਪ੍ਰੈੱਸ ਕਰੀਬ 3 ਘੰਟੇ ਦੇਰੀ ਨਾਲ ਜਲੰਧਰ ਪਹੁੰਚੀ, ਜਦਕਿ ਅੰਮ੍ਰਿਤਸਰ ਸਵਰਨ ਸ਼ਤਾਬਦੀ ਐਕਸਪ੍ਰੈੱਸ ਨੇ ਯਾਤਰੀਆਂ ਨੂੰ 2 ਘੰਟੇ ਇੰਤਜ਼ਾਰ ਕਰਵਾਇਆ। ਸਟੇਸ਼ਨ ‘ਤੇ ਖੜ੍ਹੇ ਯਾਤਰੀਆਂ ਲਈ ਆਪਣੇ ਰੂਟ ‘ਤੇ ਗੱਡੀਆਂ ਦਾ ਇੰਤਜ਼ਾਰ ਕਰਨਾ ਮੁਸੀਬਤ ਬਣ ਰਿਹਾ ਹੈ। ਇਸ ਦੇ ਨਾਲ ਹੀ ਮੰਜ਼ਿਲ ‘ਤੇ ਪਹੁੰਚਣ ‘ਚ ਦੇਰੀ ਹੋਣ ਕਾਰਨ ਕਈ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਕੰਮ ਪ੍ਰਭਾਵਿਤ ਹੋ ਰਿਹਾ ਹੈ। ਸ਼ੰਭੂ ਰੇਲਵੇ ਸਟੇਸ਼ਨ ’ਤੇ ਹੜਤਾਲ ’ਤੇ ਬੈਠੇ ਕਿਸਾਨਾਂ ਵੱਲੋਂ ਰੇਲਵੇ ਲਾਈਨ ’ਤੇ ਵਿਘਨ ਪਿਆ ਹੋਇਆ ਹੈ, ਜਿਸ ਕਾਰਨ ਰੋਜ਼ਾਨਾ ਪੰਜਾਬ ਵੱਲ ਆਉਣ ਵਾਲੀਆਂ ਸੈਂਕੜੇ ਗੱਡੀਆਂ ਦੇਰੀ ਨਾਲ ਪੁੱਜ ਰਹੀਆਂ ਹਨ। ਇਸੇ ਲੜੀ ਤਹਿਤ ਅੱਜ (2 ਮਈ) ਨੂੰ ਵੀ ਜਲੰਧਰ ਸਿਟੀ ਰੇਲਵੇ ਸਟੇਸ਼ਨ ਅਤੇ ਕੈਂਟ ਸਟੇਸ਼ਨ ’ਤੇ ਆਉਣ ਵਾਲੀਆਂ ਇੱਕ ਦਰਜਨ ਟਰੇਨਾਂ ਨੂੰ ਰੱਦ ਕਰ ਦਿੱਤਾ ਗਿਆ। ਇਸ ਕਾਰਨ ਯਾਤਰੀਆਂ ਨੂੰ ਹੋਰ ਵਿਕਲਪਾਂ ਰਾਹੀਂ ਆਪਣੇ ਰੂਟਾਂ ‘ਤੇ ਰਵਾਨਾ ਹੋਣਾ ਪਿਆ।

ਰੇਲ ਗੱਡੀਆਂ ਪ੍ਰਭਾਵਿਤ ਹੋਣ ਕਾਰਨ ਵੱਖ-ਵੱਖ ਟਰੇਨਾਂ ਨੂੰ ਥੋੜ੍ਹੇ ਸਮੇਂ ਲਈ ਰੋਕ ਕੇ ਅੱਧ ਵਿਚਕਾਰ ਹੀ ਵਾਪਸ ਮੋੜ ਦਿੱਤਾ ਗਿਆ, ਜਿਸ ਕਾਰਨ ਯਾਤਰੀਆਂ ਦੇ ਸਫ਼ਰ ਦੇ ਪਲਾਨ ਬਰਬਾਦ ਹੋ ਗਏ। ਇਸ ਸਾਰੀ ਘਟਨਾ ਨਾਲ ਯਾਤਰੀਆਂ ਨੂੰ ਪ੍ਰੇਸ਼ਾਨੀ ਹੋ ਰਹੀ ਹੈ, ਉਥੇ ਹੀ ਕਈ ਯਾਤਰੀਆਂ ਨੂੰ ਆਪਣੀ ਯਾਤਰਾ ਰੱਦ ਕਰਨੀ ਪੈ ਰਹੀ ਹੈ। ਇਸੇ ਤਰ੍ਹਾਂ ਮੋਨਿਕਾ ਸਲਹੋਤਰਾ ਨੇ ਦੱਸਿਆ ਕਿ ਘਰ ‘ਚ ਪ੍ਰੋਗਰਾਮ ਲਈ ਬਾਹਰੋਂ ਆਏ ਰਿਸ਼ਤੇਦਾਰਾਂ ਦੀ ਆਮਦ ਨੂੰ ਰੱਦ ਕਰ ਦਿੱਤਾ ਗਿਆ, ਜਿਸ ਕਾਰਨ ਪ੍ਰੋਗਰਾਮ ਪ੍ਰਭਾਵਿਤ ਹੋਇਆ।