Connect with us

Punjab

ਆਈ.ਜੀ. ਮੁਖਵਿੰਦਰ ਸਿੰਘ ਛੀਨਾ ਮਾਤਾ ਸ੍ਰੀ ਕਾਲੀ ਦੇਵੀ ਮੰਦਿਰ ਹੋਏ ਨਤਮਸਤਕ

Published

on

ਪਟਿਆਲਾ ਰੇਂਜ ਦੇ ਆਈ.ਜੀ. ਮੁਖਵਿੰਦਰ ਸਿੰਘ ਛੀਨਾ ਨੇ  ਪੁਰਾਤਨ ਮਾਤਾ ਸ੍ਰੀ ਕਾਲੀ ਦੇਵੀ ਮੰਦਿਰ ਵਿਖੇ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਉਨ੍ਹਾਂ ਨੇ ਨਾਲ ਹੀ ਮੰਦਿਰ ਦੀ ਸੁਰੱਖਿਆ ਲਈ ਪਟਿਆਲਾ ਪੁਲਿਸ ਵੱਲੋਂ ਕੀਤੇ ਪ੍ਰਬੰਧਾਂ ਦਾ ਵੀ ਜਾਇਜ਼ਾ ਲਿਆ । ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਖ਼ੁਦ ਇਸ ਪਵਿੱਤਰ ਮੰਦਿਰ ਵਿਖੇ ਨਤਮਸਤਕ ਹੋ ਕੇ ਦੇਸ਼, ਸਮਾਜ ਤੇ ਪਟਿਆਲਾ ਸ਼ਹਿਰ ‘ਚ ਏਕਤਾ, ਅਮਨ-ਸ਼ਾਂਤੀ ਤੇ ਆਪਸੀ ਭਾਈਚਾਰੇ ਨੂੰ ਬਰਕਰਾਰ ਰੱਖਣ ਲਈ ਦੇਵੀ ਦੇ ਚਰਨਾਂ ‘ਚ ਅਰਦਾਸ ਕੀਤੀ ਹੈ।ਆਈ.ਜੀ. ਛੀਨਾ ਨੇ ਕਿਹਾ ਕਿ ਬੀਤੇ ਦਿਨੀਂ ਵਾਪਰੀ ਮੰਦਭਾਗੀ ਘਟਨਾ ‘ਚ ਸ਼ਾਮਲ ਦੋਸ਼ੀਆਂ ਵਿਰੁੱਧ ਪੁਲਿਸ ਵੱਲੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ ਤੇ ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਇਸ ਦੇ ਨਾਲ ਹੀ ਕਿਸੇ ਵੀ ਬੇਕਸੂਰ ਵਿਅਕਤੀ ਨੂੰ ਪ੍ਰੇਸ਼ਾਨ ਵੀ ਨਹੀਂ ਕੀਤਾ ਜਾਵੇਗਾ।