Punjab
ਆਈ.ਟੀ.ਆਈ. ਰਾਜਪੁਰਾ ਵਿਖੇ ਬਲਾਕ ਪੱਧਰੀ ਪਲੇਸਮੈਂਟ ਕੈਂਪ 20 ਮਈ ਨੂੰ
ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸਿੰਪੀ ਸਿੰਗਲਾ ਨੇ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਸਰਕਾਰੀ ਆਈ ਟੀ ਆਈ ਲੜਕੇ, ਰਾਜਪੁਰਾ ਟਾਊਨ, ਪਟਿਆਲਾ ਵਿਖੇ 20 ਮਈ (ਦਿਨ ਸ਼ੁੱਕਰਵਾਰ) ਨੂੰ ਸਵੇਰੇ 10 ਵਜੇ ਬਲਾਕ ਪੱਧਰੀ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ ਵੱਖ ਵੱਖ ਪ੍ਰਾਈਵੇਟ ਕੰਪਨੀਆਂ ਜਿਸ ‘ਚ ਸਵਰਾਜ ਇੰਜਣ ਮੋਹਾਲੀ, ਐਕਸਿਸ ਬੈਂਕ, ਗੋਦਰੇਜ ਬੋਏਸ ਮੋਹਾਲੀ, ਬੁੰਗੇ ਇੰਡੀਆ, ਰਾਜਪੁਰਾ, ਵਿਰਾਸਤ ਸਿਕਿਉਰਿਟੀ, ਅਲਿਨਾ ਆਟੋ ਇੰਡਸਟਰੀਜ਼, ਮਹਿੰਦਰਾ ਅਤੇ ਮਹਿੰਦਰਾ ਮੋਹਾਲੀ, ਅਲਾਇੰਸ ਇਨਟੈੱਗਰੇਟਿਡ ਮਟੈਲਿਕਸ ਰਾਜਪੁਰਾ, ਐਸ.ਬੀ.ਆਈ ਲਾਈਫ ਆਦਿ ਕੰਪਨੀਆਂ ਵੱਲੋਂ ਭਾਗ ਲਿਆ ਜਾਵੇਗਾ।
ਰੋਜ਼ਗਾਰ ਅਫ਼ਸਰ ਨੇ ਯਗਤਾ ਸਬੰਧੀ ਜਾਣਕਾਰੀ ਦਿੰਦਿਆ ਦੱਸਿਆ ਕਿ ਅੱਠਵੀ, ਦਸਵੀਂ, ਬਾਰ੍ਹਵੀਂ ਆਈ.ਟੀ.ਆਈ., ਡਿਪਲੋਮਾ, ਗਰੈਜੂਏਟ ਅਤੇ ਪੋਸਟ ਗਰੈਜੂਏਟ ਪਾਸ ਪ੍ਰਾਰਥੀ, ਜਿਨ੍ਹਾਂ ਦੀ ਉਮਰ 18 ਤੋਂ 40 ਸਾਲ ਹੋਵੇ ਇਸ ਕੈਂਪ ਵਿੱਚ ਭਾਗ ਲੈ ਸਕਦੇ ਹਨ। ਚਾਹਵਾਨ ਉਮੀਦਵਾਰ ਆਪਣੀ ਯੋਗਤਾ ਦੇ ਜ਼ਰੂਰੀ ਦਸਤਾਵੇਜ਼, ਅਧਾਰ ਕਾਰਡ ਅਤੇ ਜਾਤੀ ਸਰਟੀਫਿਕੇਟ ਆਦਿ ਨਾਲ ਲੈ ਕੇ ਸਰਕਾਰੀ ਆਈ.ਟੀ.ਆਈ ਲੜਕੇ, ਰਾਜਪੁਰਾ ਟਾਊਨ ਪਟਿਆਲਾ ਵਿਖੇ ਸਵੇਰੇ 10 ਇਸ ਕੈਂਪ ਵਿੱਚ ਭਾਗ ਲੈ ਸਕਦੇ ਹਨ। ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸਿੰਪੀ ਸਿੰਗਲਾ ਨੇ ਜ਼ਿਲ੍ਹੇ ਦੇ ਸਾਰੇ ਯੋਗ ਉਮੀਦਵਾਰਾਂ ਨੂੰ ਕੈਂਪ ਵਿਚ ਆਉਣ ਦਾ ਖੁੱਲ੍ਹਾ ਸੱਦਾ ਦਿੰਦਿਆ ਇਸ ਕੈਂਪ ਦੌਰਾਨ ਕੋਵਿਡ 19 ਦੇ ਨਿਯਮਾਂ ਦੀ ਪਾਲਣਾ ਕਰਨੀ ਯਕੀਨੀ ਬਣਾਉਣ ਦੀ ਅਪੀਲ ਵੀ ਕੀਤੀ ਗਈ।