Punjab
“ਜਾਂਚ ਤੋਂ ਪਹਿਲਾਂ ਹੀ ਆਪਣੇ ਮੰਤਰੀ ਦਾ ਅਸਤੀਫ਼ਾ ਲੈ ਲਿਆ…” ਵਿਵਾਦਿਤ ਵੀਡੀਓ ਮਾਮਲੇ ‘ਤੇ CM ਮਾਨ ਦਾ ਬਿਆਨ
ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਗਈ, ਜਿਸ ਵਿੱਚ ਉਨ੍ਹਾਂ ਵੱਲੋਂ ਅੰਮ੍ਰਿਤਸਰ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਦੀ ਖੁਦਕੁਸ਼ੀ ਮਾਮਲੇ ਦਾ ਜ਼ਿਕਰ ਕੀਤੀ ਗਿਆ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅਸੀਂ ਪੀੜਤ ਦੇ ਪਰਿਵਾਰ ਨਾਲ ਡੂੰਘਾ ਦੁੱਖ ਪ੍ਰਗਟ ਕਰਦੇ ਹਾਂ। ਅਸੀਂ ਜਾਂਚ ਤੋਂ ਪਹਿਲਾਂ ਹੀ ਆਪਣੇ ਮੰਤਰੀ ਦਾ ਅਸਤੀਫ਼ਾ ਲੈ ਲਿਆ ਹੈ। ਜਾਂਚ ਵਿੱਚ ਦੋਸ਼ੀ ਸਾਬਤ ਹੋਣ ‘ਤੇ ਬਣਦੀ ਕਾਰਵਾਈ ਕੀਤੀ ਜਾਵੇਗੀ। ਜੇਕਰ ਕਿਸੇ ਦੀ ਕੁਤਾਹੀ ਕਿਸੇ ਵਿਅਕਤੀ ਦੀ ਜਾਨ ਲੈਂਦੀ ਹੈ ਤਾਂ ਬਖ਼ਸ਼ਾਂਗੇ ਨਹੀਂ।
ਦੂਜੇ ਪਾਸੇ ਕੈਬਨਿਟ ਮੰਤਰੀ ਲਾਲਜੀਤ ਭੁੱਲਰ ਨੇ ਮੁੱਖ ਮੰਤਰੀ ਹੁਕਮਾਂ ਨੂੰ ਮੰਨਦੇ ਹੋਏ ਅਸਤੀਫਾ ਦਿੱਤਾ ਹੈ। ਇਸ ਤੋਂ ਬਾਅਦ ਮੰਤਰੀ ਲਾਲਜੀਤ ਭੁੱਲਰ ਨੇ ਟਵੀਟ ਵੀ ਕੀਤਾ ਜਿਸ ਵਿੱਚ ਲਿਖਿਆ ਹੈ ਕਿ ਮੇਰੇ ਉੱਪਰ ਜੋ ਇਲਜ਼ਾਮ ਲੱਗ ਰਹੇ ਨੇ ਉਹ ਬਿਲਕੁਲ ਬੇਬੁਨਿਆਦ ਅਤੇ ਝੂਠੇ ਨੇ ਪਰ ਸਾਡੀ ਪਾਰਟੀ ਹਮੇਸ਼ਾ ਸੱਚ ਦਾ ਸਾਥ ਦਿੰਦੀ ਹੈ ਤੇ ਹਮੇਸ਼ਾ ਸੱਚ ਦੇ ਨਾਲ ਖੜਦੀ ਹੈ, ਇਸ ਲਈ ਮੇਰੇ ‘ਤੇ ਜੋ ਇਲਜ਼ਾਮ ਲੱਗੇ ਨੇ ਮੈਂ ਚਾਹੁੰਦਾ ਹਾਂ ਉਹਨਾਂ ਇਲਜ਼ਾਮਾਂ ਦੀ ਸਹੀ ਤਰੀਕੇ ਦੇ ਨਾਲ ਜਾਂਚ ਹੋਵੇ ਤਾਂ ਕਿ ਸਹੀ ਫੈਸਲਾ ਬਾਹਰ ਆ ਸਕੇ। ਇਸ ਕਰਕੇ ਜਿੰਨੀ ਦੇਰ ਤੱਕ ਇਹ ਜਾਂਚ ਪੂਰੀ ਨਹੀਂ ਹੋ ਜਾਂਦੀ, ਮੈਂ ਪਾਰਟੀ ਨੂੰ ਬੇਨਤੀ ਕਰਾਂਗਾ ਤੇ ਸਾਡੇ ਮਾਨਯੋਗ ਮੁੱਖ ਮੰਤਰੀ ਨੂੰ ਬੇਨਤੀ ਕਰਾਂਗਾ ਕਿ ਮੇਰਾ ਮੰਤਰੀ ਅਹੁਦੇ ਦਾ ਅਸਤੀਫਾ ਪ੍ਰਵਾਨ ਕੀਤਾ ਜਾਵੇ।
