National
ਜੇਕਰ 10 ਸਾਲ ਪਹਿਲਾਂ ਆਧਾਰ ਕਾਰਡ ਬਣਵਾਇਆ ਹੈ ਤਾਂ ਜਲਦ ਕਰੋ ਇਹ ਕੰਮ
ਆਧਾਰ ਕਾਰਡ ਨੂੰ ਲੈ ਕੇ ਨਵਾਂ ਆਦੇਸ਼ ਅਤੇ ਜ਼ਰੂਰੀ ਸੂਚਨਾ ਜਾਰੀ ਕੀਤੀ ਗਈ ਹੈ। ਯੂਆਈਡੀਏਆਈ ਦੀ ਤਰਫੋਂ ਟਵੀਟ ਕਰਕੇ ਲੋਕਾਂ ਨੂੰ ਨਵੇਂ ਆਦੇਸ਼ ਦੀ ਜਾਣਕਾਰੀ ਦਿੱਤੀ ਗਈ ਹੈ। UIDAI ਨੇ ਟਵੀਟ ਕੀਤਾ ਕਿ ਜੇਕਰ ਤੁਹਾਡਾ ਆਧਾਰ 10 ਸਾਲ ਪਹਿਲਾਂ ਬਣਾਇਆ ਗਿਆ ਸੀ ਅਤੇ ਅਪਡੇਟ ਨਹੀਂ ਕੀਤਾ ਗਿਆ ਹੈ, ਤਾਂ ਤੁਹਾਨੂੰ ਆਪਣੇ ‘ਪਛਾਣ ਦਾ ਸਬੂਤ’ ਅਤੇ ‘ਪਤੇ ਦੇ ਸਬੂਤ’ ਦਸਤਾਵੇਜ਼ਾਂ ਨੂੰ ਅਪਲੋਡ ਕਰਕੇ ਇਸਦੀ ਮੁੜ ਪੁਸ਼ਟੀ ਕਰਨ ਦੀ ਬੇਨਤੀ ਕੀਤੀ ਜਾਂਦੀ ਹੈ। ਆਨਲਾਈਨ ਅਪਲੋਡ ਕਰਨ ਦੀ ਫੀਸ 25 ਰੁਪਏ ਹੈ ਅਤੇ ਆਫਲਾਈਨ ਲਈ 50 ਰੁਪਏ ਹੈ।
ਯਾਨੀ ਜਿਨ੍ਹਾਂ ਲੋਕਾਂ ਦਾ ਆਧਾਰ ਕਾਰਡ 10 ਸਾਲ ਤੋਂ ਜ਼ਿਆਦਾ ਹੋ ਗਿਆ ਹੈ, ਉਨ੍ਹਾਂ ਨੂੰ ਇਸ ਨੂੰ ਅਪਡੇਟ ਕਰਨਾ ਹੋਵੇਗਾ। ਜੇਕਰ ਤੁਸੀਂ 10 ਸਾਲਾਂ ਵਿੱਚ ਇੱਕ ਵਾਰ ਵੀ ਅਪਡੇਟ ਨਹੀਂ ਕੀਤਾ ਹੈ ਤਾਂ ਤੁਹਾਨੂੰ ਇਹ ਕਰਨਾ ਹੋਵੇਗਾ। ਤੁਹਾਨੂੰ ਆਪਣਾ ਮੋਬਾਈਲ ਨੰਬਰ, ਨਾਮ ਅਤੇ ਪਤਾ ਅੱਪਡੇਟ ਕਰਨ ਦੀ ਲੋੜ ਹੈ।
ਇਸ ਦੇ ਨਾਲ ਹੀ ਇਹ ਚੇਤਾਵਨੀ ਵੀ ਦਿੱਤੀ ਗਈ ਹੈ ਕਿ ਕਈ ਧੋਖੇਬਾਜ਼ ਅੱਪਡੇਟ ਕਰਨ ਸਮੇਂ ਧੋਖਾਧੜੀ ਕਰਨ ਦੇ ਮੌਕੇ ਦਾ ਫਾਇਦਾ ਉਠਾ ਸਕਦੇ ਹਨ, ਇਸ ਲਈ ਸਾਵਧਾਨੀ ਨਾਲ ਆਪਣਾ ਆਧਾਰ ਅਪਡੇਟ ਕਰੋ। ਅੱਜ ਆਧਾਰ ਕਾਰਡ ਹਰ ਕਿਸੇ ਲਈ ਜ਼ਰੂਰੀ ਹੋ ਗਿਆ ਹੈ, ਜਿਨ੍ਹਾਂ ਕੋਲ ਆਧਾਰ ਕਾਰਡ ਨਹੀਂ ਹੈ, ਉਹ ਸਰਕਾਰ ਦੀ ਕਿਸੇ ਵੀ ਯੋਜਨਾ ਦਾ ਲਾਭ ਨਹੀਂ ਲੈ ਸਕਦੇ। ਇਸ ਦੇ ਨਾਲ ਹੀ ਸਰਕਾਰ ਨੇ ਪੈਨ ਨੂੰ ਆਧਾਰ ਕਾਰਡ ਨਾਲ ਲਿੰਕ ਕਰਨਾ ਵੀ ਲਾਜ਼ਮੀ ਕਰ ਦਿੱਤਾ ਹੈ।