Connect with us

Corona Virus

ਝੂਠੀਆਂ ਖ਼ਬਰਾਂ ਫੈਲਾਉਣ ਵਾਲਿਆਂ ਤੇ ਹੋਵੇਗੀ ਕਾਰਵਾਈ- ਡੀਜੀਪੀ

Published

on

ਪੰਜਾਬ ਪੁਲਿਸ ਨੇ ਫਰਜ਼ੀ ਖ਼ਬਰਾਂ ‘ਤੇ ਕਾਰਵਾਈ ਕੀਤੀ, ਡੀਜੀਪੀ ਨੇ ਨਿਗਰਾਨੀ ਅਤੇ ਕਾਰਵਾਈ ਕਰਨ ਲਈ ਵਿਸ਼ੇਸ਼ ਟੀਮ ਬਣਾਈ

ਕਰਫਿਊ ਦੀ ਉਲੰਘਣਾ ਲਈ ਰਾਜ ਵਿੱਚ 21 ਖੁੱਲ੍ਹੀਆਂ ਜੇਲ੍ਹਾਂ, ਹੋਰ ਕੱਲ੍ਹ ਆਉਣ ਵਾਲੀਆਂ

ਚੰਡੀਗੜ੍ਹ, 2 ਅਪ੍ਰੈਲ – COVID-19 ਸੰਕਟ ‘ਤੇ ਫਰਜ਼ੀ ਖ਼ਬਰਾਂ ਫੈਲਾਉਣ ਵਾਲਿਆਂ ‘ਤੇ ਕਾਰਵਾਈ ਕਰਦਿਆਂ ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਨੇ ਸ਼ੁੱਕਰਵਾਰ ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਦੀ ਨਿਗਰਾਨੀ ਕਰਨ ਲਈ ਵਿਸ਼ੇਸ਼ ਟੀਮ ਬਣਾਉਣ ਦਾ ਐਲਾਨ ਕੀਤਾ ਹੈ।

ਡੀਜੀਪੀ ਨੇ ਦੱਸਿਆ ਕਿ ਇਸ ਟੀਮ ਦੀ ਅਗਵਾਈ ਪੁਲਿਸ ਹੈਡਕੁਆਟਰ ਵਿਖੇ ਤਾਇਨਾਤ ਕੀਤੇ ਏਡੀਜੀਪੀ ਰੈਂਕ ਦੇ ਦਫ਼ਤਰ ਦੀ ਹੋਵੇਗੀ, ਜਿਸ ਵਿਚ ਸਾਰੇ ਜ਼ਿਲ੍ਹਾ ਪੁਲਿਸ ਮੁਖੀਆਂ ਨੂੰ ਝੂਠੀਆਂ ਖ਼ਬਰਾਂ ਫੈਲਾਉਣ ਵਾਲਿਆਂ ਵਿਰੁੱਧ ਤੁਰੰਤ ਕਾਰਵਾਈ ਕਰਨ ਦਾ ਨਿਰਦੇਸ਼ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ 2005 ਦੇ ਆਫ਼ਤ ਪ੍ਰਬੰਧਨ ਕਾਨੂੰਨ ਦੇ ਤਹਿਤ, ਜਿਸ ਨੂੰ ਹੁਣ ਕੋਵਿਡ 19 ਵਾਇਰਸ ਤੋਂ ਪੈਦਾ ਹੋਏ ਸੰਕਟ ਨਾਲ ਨਜਿੱਠਣ ਲਈ ਪੂਰੇ ਦੇਸ਼ ਵਿਚ ਲਾਗੂ ਕੀਤਾ ਗਿਆ ਹੈ, ਜਿਸ ਤਹਿਤ ਝੂਠੀਆਂ ਖ਼ਬਰਾਂ ਫੈਲਾਉਣਾ ਅਪਰਾਧ ਹੈ।

ਇਸ ਨਾਜ਼ੁਕ ਅਤੇ ਸੰਵੇਦਨਸ਼ੀਲ ਵਿਸ਼ੇ ‘ਤੇ ਫਰਜ਼ੀ ਖ਼ਬਰਾਂ ਫੈਲਾਉਣ ਵਾਲਿਆਂ ਨੂੰ ਸਖ਼ਤ ਚੇਤਾਵਨੀ ਦਿੰਦੇ ਹੋਏ ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿਚ ਦੋਸ਼ੀ ਪਾਏ ਜਾਣ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਝੂਠੀਆਂ ਖ਼ਬਰਾਂ ਫੈਲਾਉਣ ਦਾ ਕੰਮ ਵਟਸਐਪ ਗਰੁੱਪਾ ਰਾਹੀਂ ਹੁੰਦਾ ਹੈ, ਇਸ ਲਈ ਉਸ ਗਰੁੱਪ ਦੇ ਸਾਰੇ ਮੈਂਬਰਾਂ ਨੂੰ ਤੱਤਾਂ ਦੀ ਪਛਾਣ ਕਰਨ ਵਿਚ ਪੁਲਿਸ ਦਾ ਸਹਿਯੋਗ ਕਰਨਾ ਚਾਹੀਦਾ ਹੈ।

ਡੀਜੀਪੀ ਨੇ ਪਟਿਆਲਾ ਪੁਲਿਸ ਵੱਲੋਂ ਵਟਸਐਪ ‘ਤੇ ਝੂਠੀਆਂ ਅਤੇ ਚਿੰਤਾਜਨਕ ਖ਼ਬਰਾਂ ਫੈਲਾਉਣ ਲਈ ਪਟਿਆਲਾ ਵਾਸੀ ਆਦਮੀ ਅਤੇ ਔਰਤਾਂ ਦੇ ਖਿਲਾਫ ਅਪਰਾਧਿਕ ਮਾਮਲਾ ਦਰਜ ਕਰਨ ਲਈ ਤੁਰੰਤ ਕਾਰਵਾਈ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਜਨਤਾ ਨੂੰ ਅਪੀਲ ਕੀਤੀ ਕਿ ਉਹ ਮੌਜੂਦਾ ਸੰਕਟ ਨੂੰ ਆਪਣੇ ਏਜੰਡੇ ਦੇ ਪ੍ਰਚਾਰ ਲਈ ਵਰਤਣ ਦੀ ਕੋਸ਼ਿਸ਼ ਕਰਨ ਵਾਲਿਆਂ ਤੋਂ ਸੁਚੇਤ ਰਹਿਣ।

ਡੀਜੀਪੀ ਨੇ ਇਹ ਵੀ ਦੱਸਿਆ ਕਿ ਸੂਬੇ ਵਿੱਚ ਕਰਫਿਊ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਪੁਲਿਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਲਈ ਖੁੱਲ੍ਹੀਆਂ ਜੇਲ੍ਹਾਂ ਬਣਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ 21 ਜੇਲ੍ਹਾਂ ਪਹਿਲਾਂ ਹੀ ਚੱਲ ਰਹੀਆਂ ਸਨ, ਉਨ੍ਹਾਂ ਨੇ ਕਿਹਾ ਕਿ ਕਰਫਿਊ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਇਨ੍ਹਾਂ ਜੇਲ੍ਹਾਂ ਵਿੱਚ ਭੇਜਿਆ ਜਾਵੇਗਾ ਅਤੇ ਆਫ਼ਤ ਪ੍ਰਬੰਧਨ ਐਕਟ 2005 ਅਧੀਨ ਕੇਸ ਦਰਜ ਕੀਤਾ ਜਾਵੇਗਾ।

ਇਸ ਦੌਰਾਨ ਪੁਲਿਸ ਦੇ ਜਵਾਨਾਂ ਵੱਲੋਂ ਜੰਗੀ ਪੱਧਰ ‘ਤੇ ਕੀਤੇ ਜਾ ਰਹੇ ਰਾਹਤ ਕਾਰਜਾਂ ਨੂੰ ਹੋਰ ਤੇਜ਼ ਕੀਤਾ ਗਿਆ ਅਤੇ ਅੱਜ ਲੋੜਵੰਦਾਂ ਨੂੰ ਗੁਰਦੁਆਰਾ ਸਾਹਿਬਾਨ, ਗੈਰ ਸਰਕਾਰੀ ਸੰਗਠਨਾਂ ਅਤੇ ਨਾਗਰਿਕ ਵਲੰਟੀਅਰਾਂ ਦੇ ਸਹਿਯੋਗ ਨਾਲ 2 ਕਰੋੜ ਤੋਂ ਵੱਧ ਭੋਜਨ ਯੂਨਿਟ (ਖਾਣੇ ਅਤੇ ਸੁੱਕੇ ਰਾਸ਼ਨ) ਮੁਹੱਈਆ ਕਰਵਾਏ ਗਏ।

Continue Reading
Click to comment

Leave a Reply

Your email address will not be published. Required fields are marked *