Punjab
ਜੇਕਰ ਤੁਸੀਂ ਵੀ ਕਰਦੇ ਹੋ ਇਹ ਕੰਮ ਤਾਂ ਹੋ ਜਾਉ ਸਾਵਧਾਨ,ਨਹੀਂ ਤਾਂ ਭਰਨਾ ਪੈ ਜਾਓ…

ਬਰਨਾਲਾ 10ਸਤੰਬਰ 2023: ਪੰਜਾਬ ਵਿੱਚ ਪੁਲਿਸ ਸਖਤ ਹੁੰਦੀ ਨਜ਼ਰ ਆ ਰਹੀ ਹੈ। ਜੇਕਰ ਤੁਸੀਂ ਵੀ ਮੂੰਹ ਢੱਕ ਕੇ ਸੜਕ ‘ਤੇ ਜਾ ਰਹੇ ਹੋ ਤਾਂ ਸਾਵਧਾਨ ਹੋ ਜਾਓ। ਬਰਨਾਲਾ ਦੀ ਡੀਸੀ ਪੂਨਮਦੀਪ ਕੌਰ ਨੇ ਸਖ਼ਤ ਤਾੜਨਾ ਕੀਤੀ ਹੈ। ਜੇਕਰ ਕੋਈ ਵਿਅਕਤੀ ਮੂੰਹ ਢੱਕ ਕੇ ਬਾਹਰ ਨਿਕਲਦਾ ਹੈ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਮੂੰਹ ਢੱਕ ਕੇ ਚੱਲਣ ਅਤੇ ਗੱਡੀ ਚਲਾਉਣ ਦੀ ਮਨਾਹੀ ਹੈ। ਜੇਕਰ ਕੋਈ ਮੂੰਹ ਢੱਕ ਕੇ ਬਾਹਰ ਨਿਕਲਦਾ ਹੈ ਤਾਂ ਉਸ ਖ਼ਿਲਾਫ਼ ਕੇਸ ਦਰਜ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਕਈ ਮੁਲਜ਼ਮ ਮੂੰਹ ਢੱਕ ਕੇ ਵਾਰਦਾਤਾਂ ਨੂੰ ਅੰਜਾਮ ਦੇਣ ਵਿੱਚ ਕਾਮਯਾਬ ਹੋ ਰਹੇ ਹਨ। ਇਨ੍ਹਾਂ ਅਪਰਾਧਿਕ ਘਟਨਾਵਾਂ ਨੂੰ ਠੱਲ੍ਹ ਪਾਉਣ ਲਈ ਡੀ.ਸੀ. ਪੂਨਮਦੀਪ ਕੌਰ ਨੇ ਇਹ ਹੁਕਮ ਜਾਰੀ ਕੀਤੇ ਹਨ।