Connect with us

Punjab

ਜੇ ਤੁਸੀਂ ਕਿਤੇ ਘੁੰਮਣ ਦਾ ਬਣਾ ਰਹੇ ਹੋ ਪਲਾਨ, ਤਾਂ ਪਹਿਲਾਂ ਪੜ੍ਹੋ ਇਹ ਖ਼ਬਰ

Published

on

ਜਿੱਥੇ ਭਾਰਤ ਦੇ ਕਈ ਹਿੱਸਿਆਂ ਵਿੱਚ ਇਨੀਂ ਦਿਨੀ ਮਾਨਸੂਨ ਐਕਟਿਵ ਦਿਖਾਈ ਦੇ ਰਿਹਾ ਹੈ। ਇਸ ਦੇ ਨਾਲ ਹੀ ਹੁਣ ਪੰਜਾਬ ਵਿੱਚ ਵੀ ਮਾਨਸੂਨ ਨੇ ਐਂਟਰੀ ਮਾਰੀ ਹੈ। ਦੱਸ ਦੇਈਏ ਕਿ ਪੰਜਾਬ ਵਿੱਚ ਕਈ ਥਾਵਾਂ ‘ਤੇ ਬਾਰਿਸ਼ ਹੋ ਰਹੀ ਹੈ। ਦੱਸ ਦੇਈਏ ਕਿ ਲੁਧਿਆਣਾ ਵਿੱਚ ਅੱਜ ਮੀਂਹ ਪੈਣ ਨਾਲ ਲੋਕਾਂ ਦੇ ਚਿਹਰਿਆਂ ‘ਤੇ ਰੌਣਕ ਆ ਗਈ ਹੈ। ਦੱਸ ਦੇਈਏ ਕਿ ਕਈ ਦਿਨਾਂ ਤੋਂ ਪੈ ਰਹੀ ਝੁਲਸਾਉਂਦੀ ਗਰਮੀ ਨੇ ਲੋਕਾਂ ਨੂੰ ਬੇਹਾਲ ਕਰ ਦਿੱਤਾ ਸੀ ਪਰ ਮੀਂਹ ਪੈਣ ਨਾਲ ਸੁੱਖ ਦਾ ਸਾਹ ਮਿਲਿਆ ਹੈ। ਪਰ ਹੁਣ ਮੌਸਮ ਵਿਭਾਗ ਵੱਲੋਂ ਭਵਿੱਖਬਾਣੀ ਕਰਦੇ ਹੋਏ ਤਾਜ਼ੀ ਜਾਣਕਾਰੀ ਸਾਂਝੀ ਕੀਤੀ ਗਈ ਹੈ। ਮੌਸਮ ਵਿਭਾਗ ਵਲੋਂ ਪੰਜਾਬ ‘ਚ ਅਗਲੇ 4-5 ਦਿਨ ਭਾਰੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ।

ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸਾਵਧਾਨ ਰਹਿਣ ਲਈ ਕਿਹਾ ਗਿਆ ਹੈ। ਇਸ ਲਈ ਜੇਕਰ ਆਉਣ ਵਾਲੇ 4-5 ਦਿਨਾਂ ਲਈ ਜੇਕਰ ਤੁਹਾਡਾ ਵੀ ਕਿਤੇ ਘੁੰਮਣ ਦਾ ਪਲਾਨ ਹੈ ਤਾਂ ਜ਼ਰਾ ਸੋਚ-ਸਮਝ ਕੇ ਹੀ ਆਪਣਾ ਪ੍ਰੋਗਰਾਮ ਬਣਾਓ ਕਿਉਂਕਿ ਭਾਰੀ ਮੀਂਹ ਦੌਰਾਨ ਤੁਹਾਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਸੂਬੇ ‘ਚ ਅੱਜ ਤੋਂ ਲੈ ਕੇ 3 ਅਤੇ 4 ਜੁਲਾਈ ਨੂੰ ਵੱਖ-ਵੱਖ ਥਾਵਾਂ ‘ਤੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ 1 ਜੁਲਾਈ ਨੂੰ ਪੰਜਾਬ ਦੇ ਵੱਖ-ਵੱਖ ਹਿੱਸਿਆਂ ‘ਚ ਭਾਰੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ। ਅਗਲੇ 2-3 ਦਿਨਾਂ ਤੱਕ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ, ਜਿਸ ਨਾਲ ਸੂਬੇ ‘ਚ ਪੈ ਰਹੀ ਗਰਮੀ ਤੋਂ ਰਾਹਤ ਮਿਲੇਗੀ।

ਇਸ ਦੇ ਨਾਲ ਹੀ ਕਿਸਾਨਾਂ ਲਈ ਵੀ ਰਾਹਤ ਭਰੀ ਖ਼ਬਰ ਹੈ, ਕਿਉਂਕਿ ਇਨੀਂ ਦਿਨੀ ਝੋਨੇ ਦੀ ਬੀਜਾਈ ਚੱਲ ਰਹੀ ਹੈ। ਇਸ ਦੌਰਾਨ ਮੀਂਹ ਨਾਲ ਇਸ ਫ਼ਸਲ ਨੂੰ ਭਰਪੂਰ ਫਾਇਦਾ ਮਿਲੇਗਾ।