Punjab
ਜਥੇਦਾਰ ਹਰਪ੍ਰੀਤ ਸਿੰਘ ਦੇ ਘਰ ਪਹੁੰਚੇ IG ਇੰਟੈਲੀਜੈਂਸ ਜਸਕਰਨ ਸਿੰਘ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਹਰਪ੍ਰੀਤ ਸਿੰਘ ਦੇ ਗ੍ਰਹਿ ਵਿਖੇ IG ਇੰਟੈਲੀਜੈਂਸ ਜਸਕਰਨ ਸਿੰਘ ਮੀਟਿੰਗ ਲਈ ਪਹੁੰਚ ਗਏ ਹਨ। ਇਸ ਦੌਰਾਨ ਆਈ.ਜੀ. ਇੰਟੈਲੀਜੈਂਸ ਅਤੇ ਜਥੇਦਾਰ ਦੀ ਮੀਟਿੰਗ ਚੱਲ ਰਹੀ ਹੈ। ਦੱਸ ਦੇਈਏ ਕਿ ਆਈ.ਜੀ. ਜਸਕਰਨ ਸਿੰਘ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਰਹਿ ਚੁੱਕੇ ਹਨ।
ਵਰਨਣਯੋਗ ਹੈ ਕਿ ਅਕਾਲ ਤਖ਼ਤ ਦੇ ਜਥੇਦਾਰ ਹਰਪ੍ਰੀਤ ਸਿੰਘ ਨੇ ਪੰਜਾਬ ਦੇ ਮੌਜੂਦਾ ਹਾਲਾਤਾਂ ਦੇ ਮੱਦੇਨਜ਼ਰ 27 ਮਾਰਚ ਨੂੰ ਮੀਟਿੰਗ ਸੱਦੀ ਹੈ, ਜਿਸ ਵਿੱਚ ਸਿੱਖ ਜਥੇਬੰਦੀਆਂ, ਸੰਪਰਦਾਵਾਂ, ਜਥੇਬੰਦੀਆਂ ਦੇ ਨੁਮਾਇੰਦਿਆਂ ਨੂੰ ਮੀਟਿੰਗ ਲਈ ਸੱਦਿਆ ਗਿਆ ਹੈ। ਕਿਆਸ ਲਗਾਇਆ ਜਾ ਰਿਹਾ ਹੈ ਕਿ ਆਈ.ਜੀ. ਜਸਕਰਨ ਸਿੰਘ ਜਥੇਦਾਰ ਦੇ ਘਰ ਗੱਲਬਾਤ ਕਰਨ ਪੁੱਜੇ ਹਨ।