Corona Virus
IG ਕੁੰਵਰ ਵਿਜੇ ਪ੍ਰਤਾਪ ਨੇ ਅੰਮ੍ਰਿਤਸਰ ‘ਚ ਸੁੱਕਾ ਰਾਸ਼ਨ ਵੰਡਿਆਂ

ਅੰਮ੍ਰਿਤਸਰ, 11 ਅਪ੍ਰੈਲ : ਕੋਰੋਨਾ ਵਾਇਰਸ ਦੇ ਚੱਲਦੇ ਹਾਲਾਤ ਹੋਰ ਬਦਤਰ ਹੁੰਦੇ ਜਾ ਰਹੇ ਹਨ। ਪੰਜਾਬ ‘ਚ ਵੀ ਇਸਦਾ ਕਹਿਰ ਵੱਧਦਾ ਜਾ ਰਿਹਾ ਹੈ ਅਤੇ ਕਈਆਂ ਦਿਨਾਂ ਤੋਂ ਦੇਸ਼ ਅੰਦਰ ਲਾਕਡਾਊਨ ਕੀਤਾ ਗਿਆ ਹੈ। ਜਿੱਥੇ ਸਭ ਕੁਝ ਬੰਦ ਹੈ ਅਤੇ ਲੋਕ ਆਪਣੇ ਘਰਾਂ ‘ਚ ਹਨ। ਉਥੇ ਹੀ ਕੁਝ ਵਿਭਾਗਾਂ ਵੱਲੋਂ ਆਪਣੀ ਡਿਉਟੀ ਨਿਭਾਈ ਜਾ ਰਹੀ ਹੈ। ਕਾਰਪੋਰੇਸ਼ਨ ਅਧਿਕਾਰੀ ਵੀ ਕਾਫ਼ੀ ਸਮੇਂ ਤੋਂ ਸੜਕਾਂ ‘ਤੇ ਕੰਮ ਕਰ ਰਹੇ ਹਨ।ਅੰਮ੍ਰਿਤਸਰ ‘ਚ ਆਈ.ਜੀ ਕੁੰਵਰ ਵਿਜੇ ਪ੍ਰਤਾਪ ਨੇ ਸ਼ਿਰਕਤ ਕੀਤੀ ਅਤੇ ਇਹਨਾਂ ਕਰਮਚਾਰੀਆਂ ਨੂੰ ਸੁੱਕਾ ਰਾਸ਼ਨ ਦਿੱਤਾ। ਇਸ ਮੌਕੇ ਗੱਲਬਾਤ ਕਰਦਿਆਂ ਆਈ.ਜੀ ਕੁੰਵਰ ਵਿਜੇ ਪ੍ਰਤਾਪ ਨੇ ਦੱਸਿਆ ਕਿ ਪੂਰਾ ਵਿਸ਼ਵ ਕੋਰੋਨਾ ਵਾਇਰਸ ਨਾਮੀ ਸੰਕਟ ਨਾਲ ਜੂਝ ਰਿਹਾ ਹੈ। ਹਰੇਕ ਦੇਸ਼ ਇਸਨੂੰ ਆਪੋ-ਆਪਣੇ ਤਰੀਕੇ ਨਾਲ ਨਜਿੱਠਣ ਦੀ ਕੋਸ਼ਿਸ਼ ਕਰ ਰਿਹਾ ਹੈ, ਭਾਰਤ ਨੇ ਵੀ ਇਸ ਸਥਿਤੀ ਨਾਲ ਨਜਿੱਠਣ ਲਈ ਲਾਕਡਾਊਨ ਕੀਤਾ। ਕੁੰਵਰ ਵਿਜੇ ਪ੍ਰਤਾਪ ਨੇ ਕਿਹਾ ਕਿ ਲਾਕਡਾਊਨ ਤੋਂ ਲੈ ਕੇ ਹੁਣ ਤੱਕ ਪੁਲਿਸ ਅਤੇ ਕਾਰਪੋਰੇਸ਼ਨ ਕਰਮਚਾਰੀ ਆਪਣੀ ਡਿਊਟੀ ਨਿਭਾ ਰਹੇ ਹਨ।ਉਹਨਾਂ ਦਾ ਧਿਆਨ ਰੱਖਣਾ ਵੀ ਸਾਡਾ ਫਰਜ ਬਣਦਾ ਹੈ।