Connect with us

Punjab

IIT ਰੋਪੜ ਵੱਲੋਂ ਆਰਟੀਫਿਸ਼ੀਅਲ ਇੰਟੈਲੀਜੈਂਸ ਅਤੇ ਡਾਟਾ ਸਾਇੰਸ ਦੇ ਸਕਿੱਲ ਕੋਰਸ ਕੀਤੇ ਗਏ ਸ਼ੁਰੂ

Published

on


ਪਟਿਆਲਾ :
ਪੰਜਾਬ ਸਰਕਾਰ ਦੇ ਘਰ ਘਰ ਰੋਜ਼ਗਾਰ ਮਿਸ਼ਨ ਅਧੀਨ ਆਈ.ਆਈ.ਟੀ. ਰੋਪੜ ਵੱਲੋਂ ਆਰਟੀਫਿਸ਼ੀਅਲ ਇੰਟੈਲੀਜੈਂਸ ਅਤੇ ਡਾਟਾ ਸਾਇੰਸ ਵਿੱਚ ਸਕਿੱਲ ਕੋਰਸ ਸ਼ੁਰੂ ਕੀਤੇ ਗਏ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਦੇ ਸੀ.ਈ.ਓ. -ਕਮ- ਵਧੀਕ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਉਕਤ ਕੋਰਸਾਂ ਲਈ ਗਣਿਤ ਵਿਸ਼ੇ ਨਾਲ ਬਾਰਵੀਂ ਪਾਸ ਵਿਦਿਆਰਥੀਆਂ  ਆਪਣੀ ਰਜਿਸਟਰੇਸ਼ਨ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਚਾਹਵਾਨ ਪ੍ਰਾਰਥੀ ਇਸ ਲਿੰਕ ਉੱਪਰ https://tinyurl.com/iitroparadmission  ਆਪਣੇ ਆਪ ਨੂੰ ਰਜਿਸਟਰ ਕਰਨ।

ਡਾ. ਪ੍ਰੀਤੀ ਯਾਦਵ ਨੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਇਨ੍ਹਾਂ ਕੋਰਸਾਂ ’ਚ ਆਪਣੀ ਰਜਿਸਟਰੇਸ਼ਨ ਕਰਵਾਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਸੂਚਨਾ ਤੇ ਟੈਕਨਾਲੋਜੀ ਦੇ ਇਸ ਯੁੱਗ ’ਚ ਅਜਿਹੇ ਕੋਰਸ ਰੋਜ਼ਗਾਰ ਦੇ ਢੁਕਵੇਂ ਮੌਕੇ ਪ੍ਰਾਪਤ ਕਰਨ ਦੇ ਕਾਬਲ ਬਣਾਉਂਦੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਕੋਰਸਾਂ ਸਬੰਧੀ ਵਧੇਰੇ ਜਾਣਕਾਰੀ ਲਈ ਉਮੀਦਵਾਰ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਪਟਿਆਲਾ ਹੈਲਪ ਲਾਈਨ ਨੰਬਰ 9877610877 ’ਤੇ ਵੀ ਸੰਪਰਕ ਕਰ ਸਕਦੇ ਹਨ।