Punjab
ਮੀਂਹ ਅਤੇ ਤੂਫਾਨ ਨੂੰ ਲੈ ਕੇ IMD ਨੇ ਕੀਤਾ ਅਲਰਟ
ਗਰਮੀ ਦੇ ਵਧਦੇ ਕਹਿਰ ਕਾਰਨ ਅਪ੍ਰੈਲ ਮਹੀਨੇ ‘ਚ ਹੀ ਜੂਨ ਦੀ ਕੜਾਕੇ ਦੀ ਗਰਮੀ ਮਹਿਸੂਸ ਕੀਤੀ ਜਾ ਰਹੀ ਹੈ, ਜਿਸ ਕਾਰਨ ਲੋਕਾਂ ਦਾ ਬੁਰਾ ਹਾਲ ਹੈ। ਅਜਿਹੇ ‘ਚ ਮੌਸਮ ਵਿਭਾਗ ਨੇ ਅਗਲੇ 3 ਦਿਨਾਂ ਤੱਕ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ, ਜਿਸ ਨਾਲ ਗਰਮੀ ਤੋਂ ਰਾਹਤ ਮਿਲੇਗੀ। ਮੌਸਮ ਵਿਭਾਗ ਦੇ ਚੰਡੀਗੜ੍ਹ ਕੇਂਦਰ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਪੰਜਾਬ ਵਿੱਚ ਅਗਲੇ 2 ਦਿਨਾਂ ਲਈ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ।
ਇਸ ਦੌਰਾਨ ਮੀਂਹ ਦੇ ਨਾਲ-ਨਾਲ ਤੂਫਾਨ ਦੀ ਵੀ ਭਵਿੱਖਬਾਣੀ ਕੀਤੀ ਗਈ ਹੈ, ਜਦਕਿ ਤੇਜ਼ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਵਿਭਾਗੀ ਜਾਣਕਾਰੀ ਅਨੁਸਾਰ ਗਰਮੀ ਤੋਂ ਰਾਹਤ ਦਾ ਇਹ ਸਿਲਸਿਲਾ ਐਤਵਾਰ ਤੱਕ ਜਾਰੀ ਰਹੇਗਾ। ਕਿਉਂਕਿ 26-27 ਨੂੰ ਔਰੇਂਜ ਅਲਰਟ ਐਲਾਨਿਆ ਗਿਆ ਹੈ ਜਦਕਿ 28 ਅਪ੍ਰੈਲ ਨੂੰ ਯੈਲੋ ਅਲਰਟ ਐਲਾਨਿਆ ਗਿਆ ਹੈ, ਜਿਸ ਕਾਰਨ 3 ਦਿਨ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਲੜੀ ਤਹਿਤ ਪੰਜਾਬ 29 ਅਪ੍ਰੈਲ ਨੂੰ ਗਰੀਨ ਜ਼ੋਨ ਵਿੱਚ ਆ ਜਾਵੇਗਾ। ਇਸ ਦੇ ਨਾਲ ਹੀ ਮਾਹਿਰਾਂ ਨੇ ਕਿਹਾ ਹੈ ਕਿ ਇਸ ਸਮੇਂ ਦੌਰਾਨ ਗੜੇਮਾਰੀ ਹੋਣ ਦੀ ਸੰਭਾਵਨਾ ਹੈ ਕਿਉਂਕਿ ਇਸ ਸਮੇਂ ਪੰਜਾਬ ਵਿੱਚ ਚੱਲ ਰਿਹਾ ਮੌਸਮ ਕਈ ਤਬਦੀਲੀਆਂ ਦਾ ਸੰਕੇਤ ਦੇ ਰਿਹਾ ਹੈ।