Punjab
ਦੇਸ਼ ਭਰ ਦੇ ਮੌਸਮ ਨੂੰ ਲੈ ਕੇ IMD ਨੇ ਕੀਤਾ ਅਲਰਟ
WEATHER UPDATE: ਦੇਸ਼ ਭਰ ‘ਚ ਬਾਰਿਸ਼ ਜਾਰੀ ਹੈ ਅਤੇ ਹੋਰ ਥਾਵਾਂ ‘ਤੇ ਹੀਟਵੇਵ ਹੈ। ਮੌਸਮ ਵਿਭਾਗ ਅਨੁਸਾਰ 18 ਅਤੇ 21 ਅਪ੍ਰੈਲ ਦੌਰਾਨ ਪੰਜਾਬ, ਹਰਿਆਣਾ, ਦਿੱਲੀ, ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਵਿੱਚ ਗਰਜ, ਬਿਜਲੀ ਅਤੇ ਤੇਜ਼ ਹਵਾਵਾਂ (30-40 ਕਿਲੋਮੀਟਰ ਪ੍ਰਤੀ ਘੰਟਾ) ਦੇ ਨਾਲ ਥੋੜਾ-ਬਹੁਤ ਮੀਂਹ ਪੈਣ ਦੀ ਸੰਭਾਵਨਾ ਹੈ। ਭਾਰਤੀ ਮੌਸਮ ਵਿਭਾਗ (IMD) ਨੇ ਦੇਸ਼ ਭਰ ਦੇ ਕਈ ਰਾਜਾਂ ਵਿੱਚ 20 ਅਪ੍ਰੈਲ ਤੱਕ ਹੀਟਵੇਵ ਅਲਰਟ ਜਾਰੀ ਕੀਤਾ ਹੈ।
ਦਿੱਲੀ ਸਮੇਤ ਪੂਰੇ ਉੱਤਰ ਭਾਰਤ ਦੇ ਮੌਸਮ ਦਾ ਪੈਟਰਨ ਇਨ੍ਹੀਂ ਦਿਨੀਂ ਬਦਲ ਗਿਆ ਹੈ। ਕੁਝ ਥਾਵਾਂ ‘ਤੇ ਮੀਂਹ ਪੈ ਰਿਹਾ ਹੈ ਅਤੇ ਕੁਝ ਥਾਵਾਂ ‘ਤੇ ਗਰਮੀ ਦਾ ਕਹਿਰ ਜਾਰੀ ਹੈ। ਇਸ ਦੇ ਨਾਲ ਹੀ ਇਨ੍ਹੀਂ ਦਿਨੀਂ ਦਿੱਲੀ ਦੇ ਲੋਕਾਂ ਨੂੰ ਕਹਿਰ ਦੀ ਗਰਮੀ ਤੋਂ ਰਾਹਤ ਮਿਲੀ ਹੈ। ਦਿੱਲੀ ਦੇ ਲੋਕਾਂ ਨੂੰ ਕਦੇ ਥੋੜ੍ਹੇ-ਥੋੜ੍ਹੇ ਮੀਂਹ ਅਤੇ ਕਦੇ ਆਸਮਾਨ ‘ਚ ਕਾਲੇ ਬੱਦਲਾਂ ਕਾਰਨ ਗਰਮੀ ਤੋਂ ਰਾਹਤ ਮਿਲ ਰਹੀ ਹੈ।
ਆਉਣ ਵਾਲੇ ਦਿਨਾਂ ‘ਚ ਦਿੱਲੀ ਵਾਸੀਆਂ ਨੂੰ ਗਰਮੀ ਤੋਂ ਰਾਹਤ ਮਿਲਦੀ ਰਹੇਗੀ। ਦਿੱਲੀ ਵਿੱਚ ਪਿਛਲੇ ਕਈ ਦਿਨਾਂ ਤੋਂ ਤੇਜ਼ ਧੁੱਪ ਅਤੇ ਰੁਕ-ਰੁਕ ਕੇ ਬੱਦਲ ਛਾਏ ਹੋਏ ਹਨ। ਮੌਸਮ ਵਿਭਾਗ ਦਾ ਅਨੁਮਾਨ ਹੈ ਕਿ ਬੁੱਧਵਾਰ ਤਾਣੀ 17 ਅਪ੍ਰੈਲ ਨੂੰ ਵੀ ਅੰਸ਼ਕ ਤੌਰ ‘ਤੇ ਬੱਦਲ ਛਾਏ ਰਹਿਣਗੇ। ਵੱਧ ਤੋਂ ਵੱਧ ਅਤੇ ਘੱਟੋ-ਘੱਟ ਤਾਪਮਾਨ ਕ੍ਰਮਵਾਰ 35 ਤੋਂ 22 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ।