Connect with us

Punjab

ਪੰਜਾਬ ਦੇ ਮੌਸਮ ਨੂੰ ਲੈ ਕੇ IMD ਨੇ ਕੀਤਾ ਅਲਰਟ

Published

on

WEATHER NEWS: ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਖਬਰ ਆ ਰਹੀ ਹੈ। ਦਰਅਸਲ ਪੰਜਾਬੀਆਂ ਨੂੰ ਗਰਮੀ ਤੋਂ ਕੁਝ ਰਾਹਤ ਮਿਲਣ ਵਾਲੀ ਹੈ। ਮੌਸਮ ਵਿਭਾਗ (IMD) ਨੇ 13-14-15 ਅਪ੍ਰੈਲ ਨੂੰ ਪੰਜਾਬ ਵਿੱਚ ਮੀਂਹ ਦੇ ਨਾਲ ਤੂਫ਼ਾਨ ਦੀ ਚੇਤਾਵਨੀ ਦਿੱਤੀ ਹੈ।

ਮੌਸਮ ਵਿਭਾਗ ਦਾ ਕਹਿਣਾ ਹੈ ਕਿ 2 ਪੱਛਮੀ ਗੜਬੜੀ ਰਾਜਸਥਾਨ ਨਾਲ ਟਕਰਾਉਣ ਵਾਲੀ ਹੈ, ਜਿਸ ਕਾਰਨ ਮੀਂਹ ਅਤੇ ਤੂਫਾਨ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਇਸ ਤੋਂ ਇਲਾਵਾ 10 ਤੋਂ 11 ਅਪ੍ਰੈਲ ਨੂੰ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਉੱਤਰਾਖੰਡ ‘ਚ ਬਾਰਿਸ਼ ਹੋਵੇਗੀ। ਇਸ ਦੇ ਨਾਲ ਹੀ ਰਾਜਸਥਾਨ ‘ਚ 10 ਤੋਂ 14 ਅਪ੍ਰੈਲ ਦਰਮਿਆਨ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ।