Punjab
ਪੰਜਾਬ ਕੈਬਨਿਟ ਮੀਟਿੰਗ ‘ਚ ਲਏ ਗਏ ਅਹਿਮ ਫ਼ੈਸਲੇ…
ਚੰਡੀਗੜ੍ਹ, 5 ਅਕਤੂਬਰ 2023 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਬੁਲਾਈ ਗਈ ਅੱਜ ਕੈਬਨਿਟ ਦੀ ਮੀਟਿੰਗ ਮਗਰੋਂ ਹਰਪਾਲ ਚੀਮਾ ਨੇਪ੍ਰੈਸ ਕਾਨਫ਼ਰੰਸ ਕੀਤੀ ਜਿਸ ਦੇ ਵਿੱਚ ਚੀਮਾ ਨੇ ਕਿਹਾ, Gurminder Singh ਨੂੰ ਨਵਾਂ AG ਲਗਾਇਆ ਗਿਆ ਹੈ। ਇਸ ਤੋਂ ਇਲਾਵਾ ਕੈਦੀਆਂ ਦੀ ਰਿਹਾਈ ਬਾਰੇ ਵੀ ਫੈਸਲਾ ਲਿਆ ਗਿਆ ਹੈ। SYL ਨੂੰ ਲੈ ਕਿ ਵੀ ਚਰਚਾ ਹੋਈ, ਚੀਮਾ ਨੇ ਕਿਹਾ ਕਿ ਅਦਾਲਤ ਦੇ ਫੈਸਲੇ ਦੀ ਕਾਪੀ ਹਾਲੇ ਪ੍ਰਾਪਤ ਨਹੀਂ ਹੋਈ ਪਰ ਕੈਬਨਿਟ ਨੇ ਸਪੱਸ਼ਟ ਕੀਤਾ ਕਿ ਪੰਜਾਬ ਕੋਲ ਵਾਧੂ ਪਾਣੀ ਨਹੀਂ ਹੈ
ਕਿਸੇ ਵੀ ਸੂਬੇ ਨੂੰ ਪਾਣੀ ਨਹੀਂ ਦਿੱਤਾ ਜਾਵੇਗਾ, ਜਦੋਂ ਅਦਾਲਤ ਦੇ ਫੈਸਲੇ ਦੀ ਕਾਪੀ ਮਿਲੇਗੀ ਉਦੋਂ ਵੀ ਵੇਖਾਂਗੇ ਕਿ ਕੀ ਕਰਨਾ ਹੈ। ਉਨ੍ਹਾਂ ਕਿਹਾ ਕਿ ਮਾਨਸੂਨ ਸ਼ੈਸ਼ਨ ਬੁਲਾਇਆ ਜਾਵੇਗਾ, ਸਪੀਕਰ ਸਾਹਿਬ ਬਾਹਰ ਗਏ ਹਨ ਉਹਨਾਂ ਦੇ ਆਉਣ ਤੇ ਤਰੀਕ ਦਾ ਵੀ ਫੈਸਲਾ ਕੀਤਾ ਜਾਵੇਗਾ।
ਕੇਂਦਰ ਦੀ ਬੀਜੇਪੀ ਸਰਕਾਰ ਦੇ ਨਿਸ਼ਾਨਾ ਲਾਉਦੇ ਕਿਹਾ ਕਿ CBI ਦੇਸ਼ ਦੀਆਂ ਵਿਰੋਧੀ ਪਾਰਟੀਆਂ ਜੋ BJP ਦੀਆਂ ਨੀਤੀਆਂ ਦਾ ਵਿਰੋਧ ਕਰਦੇ ਹਨ ਉਹਨਾਂ ਨੂੰ ਨਿਸ਼ਾਨ ਬਣਾਈਆਂ ਜਾਂਦਾ ਹੈ, BJP ਹਾਰ ਵੱਲ ਵੱਧ ਰਹੀ ਹੈ, ਜਿਸ ਕਰਕੇ ਉਹ ED ਅਤੇ CBI ਦਾ ਗਲਤ ਇਸਤੇਮਾਲ ਕਰ ਰਹੇ ਹਨ।
ਚੀਮਾ ਨੇ ਕਿਹਾ ਕਿ ਦਿੱਲੀ ਸ਼ਰਾਬ ਘੋਟਾਲਾ ਕਰਕੇ ਲੀਡਰਾਂ ਅਤੇ ਹੋਰਾ ਉੱਤੇ ਛਾਪੇ ਮਾਰੇ ਜਾ ਰਹੇ ਹਨ, ਮਨੀਸ਼ ਸੋਧਦਿਆ ਨੂੰ ਵੀ ਗ੍ਰਿਫਤਾਰ ਕੀਤਾ, ਕੱਲ ਸੰਜੇ ਸਿੰਘ ਨੂੰ ਵੀ ਗ੍ਰਿਫਤਾਰ ਕੀਤਾ, ਇਸ ਗ੍ਰਿਫ਼ਤਾਰੀ ਦਾ ਆਮ ਆਦਮੀ ਪਾਰਟੀ ਵਿਰੋਧ ਕਰਦੀ ਹੈ