Punjab
ਮਲਵਿੰਦਰ ਕੰਗ ਨੇ ਵੱਖ-ਵੱਖ ਸਕੀਮਾਂ ਦਾ ਬਕਾਇਆ ਫੰਡ ਜਾਰੀ ਕਰਨ ਦੀ ਕੀਤੀ ਮੰਗ
MALWINDER SINGH KANG : ਪੰਜਾਬ ਦੇ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਸਿੱਖਿਆ ਖੇਤਰ ਨਾਲ ਸਬੰਧਤ ਅਹਿਮ ਮੁੱਦੇ ਸੰਸਦ ਵਿੱਚ ਉਠਾਏ ਹਨ । ਕੰਗ ਨੇ ਕਿਹਾ ਕਿ ਸਿੱਖ ਗੁਰੂਆਂ ਅਤੇ ਪੰਜਾਬੀ ਆਜ਼ਾਦੀ ਘੁਲਾਟੀਆਂ ਦਾ ਇਤਿਹਾਸ ਸਾਡੇ ਦੇਸ਼ ਦੇ ਹਰ ਸਕੂਲ ਵਿੱਚ ਪੜ੍ਹਾਇਆ ਜਾਣਾ ਚਾਹੀਦਾ ਹੈ।
ਬੀਤੇ ਦਿਨ ਸੰਸਦ ਵਿੱਚ ਆਪਣੇ ਸੰਬੋਧਨ ਦੌਰਾਨ ਮਾਲਵਿੰਦਰ ਕੰਗ ਨੇ ਕਿਹਾ ਕਿ ਸਰਕਾਰ ਨੂੰ ਪੰਜਾਬ ਯੂਨੀਵਰਸਿਟੀ ਵਰਗੀਆਂ ਸੰਸਥਾਵਾਂ ਨੂੰ ਉੱਚਾ ਚੁੱਕਣਾ ਚਾਹੀਦਾ ਹੈ ਅਤੇ ਉਨ੍ਹਾਂ ਨੂੰ ਵਿਸ਼ੇਸ਼ ਗ੍ਰਾਂਟਾਂ ਦੇਣੀ ਚਾਹੀਦੀ ਹੈ।
ਕੰਗ ਨੇ ਕੀਤੀਆਂ ਇਹ ਮੰਗਾਂ…
- ਯੂਨੀਵਰਸਿਟੀਆਂ ਨੂੰ ਆਰਥਿਕ ਸੰਕਟ ਤੋਂ ਬਚਾਉਣ ਲਈ ਮੰਗੀ ਸਪੈਸ਼ਲ ਗ੍ਰਾਂਟ
- ਵੱਖ-ਵੱਖ ਸਕੀਮਾਂ ਦਾ ਬਕਾਇਆ ਫੰਡ ਜਾਰੀ ਕਰਨ ਦੀ ਕੀਤੀ ਮੰਗ
- ਸਕੂਲਾਂ ‘ਚ ਸ਼ਹੀਦਾਂ ਬਾਰੇ ਪੜਾਉਣਾ ਲਾਜ਼ਮੀ ਕੀਤਾ ਜਾਵੇ
- ‘ਦਿੱਲੀ ਤੇ ਪੰਜਾਬ ਵਾਂਗ ਕੇਂਦਰ ਵੀ ਕੰਪੇਟੇਟਿਵ ਐਗਜ਼ਾਮ ਦੇ ਵਿਦਿਆਰਥੀਆਂ ਦਾ ਖਰਚਾ ਚੁੱਕੇ’
- ਪੰਜਾਬ ਯੂਨੀਵਰਸਿਟੀ ਵਰਗੀਆਂ ਸੰਸਥਾਵਾਂ ਨੂੰ ਵਿੱਤੀ ਸੰਕਟ ਤੋਂ ਬਚਾਉਣ ਲਈ ਵਿਸ਼ੇਸ਼ ਗ੍ਰਾਂਟਾਂ ਦਿੱਤੀਆਂ ਜਾਣ
- ਪ੍ਰਧਾਨ ਮੰਤਰੀ ਪੋਸ਼ਣ ਸਕੀਮ ਅਤੇ ਪ੍ਰਧਾਨ ਮੰਤਰੀ ਸਕੂਲ ਫਾਰ ਰਾਈਜ਼ਿੰਗ ਇੰਡੀਆ ਸਕੀਮਾਂ ਤਹਿਤ ਪੰਜਾਬ ਕੋਲ ਜੋ ਵੀ ਪੈਸਾ ਬਕਾਇਆ ਹੈ, ਦਿੱਤਾ ਜਾਵੇ
- ਗੁਰੂ ਸਾਹਿਬਾਨ, ਛੋਟੇ ਸਾਹਿਬਜਾਦੋ ਅਤੇ ਕਰਤਾਰ ਸਿੰਘ ਸਰਾਭਾ ਵਰਗੇ ਸ਼ਹੀਦਾਂ ਬਾਰੇ ਸਕੂਲਾਂ ਵਿੱਚ ਪੜ੍ਹਾਉਣਾ ਲਾਜ਼ਮੀ ਕੀਤਾ ਜਾਵੇ
- ਦਿੱਲੀ ਅਤੇ ਪੰਜਾਬ ਦੀ ਤਰਜ਼ ‘ਤੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕਰ ਰਹੇ ਬੱਚਿਆਂ ਦਾ ਖਰਚਾ ਵੀ ਭਾਰਤ ਸਰਕਾਰ ਚੁੱਕੇ