Connect with us

Punjab

Lok Sabha Elections ਨੂੰ ਲੈ ਕੇ ਪੰਜਾਬ ਭਾਜਪਾ ਦੀ ਅਹਿਮ ਮੀਟਿੰਗ

Published

on

LOK SABHA ELECTIONS 2024 : ਪੰਜਾਬ ਭਾਜਪਾ ( BJP )ਪ੍ਰਧਾਨ ਸੁਨੀਲ ਕੁਮਾਰ ਜਾਖੜ ਨੇ ਲੋਕ ਸਭਾ ਚੋਣਾਂ ਨੂੰ ਲੈ ਕੇ ਬੁੱਧਵਾਰ ਯਾਨੀ 1 ਮਈ ਨੂੰ ਅਹਿਮ ਮੀਟਿੰਗ ਬੁਲਾਈ ਹੈ। ਸਵੇਰੇ 10 ਵਜੇ ਹੋਣ ਵਾਲੀ ਇਸ ਬੈਠਕ ‘ਚ ਸੂਬਾ ਇੰਚਾਰਜ ਵਿਜੇ ਰੂਪਾਨੀ, ਸਹਿ-ਇੰਚਾਰਜ ਨਰਿੰਦਰ ਸਿੰਘ ਰੈਨਾ, ਰਾਸ਼ਟਰੀ ਉਪ ਪ੍ਰਧਾਨ ਸੌਦਾਨ ਸਿੰਘ ਅਤੇ ਸੂਬਾ ਸੰਗਠਨ ਮੰਤਰੀ ਮੰਥਾਰੀ ਸ਼੍ਰੀਨਿਵਾਸਲੁ ਮੌਜੂਦ ਰਹਿਣਗੇ।

ਇਸੇ ਦੌਰਾਨ ਮੰਗਲਵਾਰ ਯਾਨੀ 30 ਅਪ੍ਰੈਲ ਨੂੰ ਸੂਬਾ ਭਾਜਪਾ ਮੈਨੀਫੈਸਟੋ ਕਮੇਟੀ ਦੀ ਮੀਟਿੰਗ ਵੀ ਹੋਈ ਸੀ| ਜਿਸ ਵਿੱਚ ਲੋਕ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਦੇ ਅਹਿਮ ਮੁੱਦਿਆਂ ‘ਤੇ ਚਰਚਾ ਕੀਤੀ ਗਈ। ਜਾਣਕਾਰੀ ਮੁਤਾਬਿਕ ਪੰਜਾਬ ਭਾਜਪਾ ਨੇ ਕੌਮੀ ਪੱਧਰ ’ਤੇ ਜਾਰੀ ਕੀਤੇ ਜਾਣ ਵਾਲੇ ਚੋਣ ਮਨੋਰਥ ਪੱਤਰ ਵਿੱਚ ਸੂਬੇ ਦੇ ਮੁੱਦਿਆਂ ਨੂੰ ਸ਼ਾਮਲ ਕਰਨ ਦਾ ਫੈਸਲਾ ਕੀਤਾ ਹੈ।