Punjab
ਬਜਟ ਤੋਂ ਪਹਿਲਾਂ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ

PUNJAB BUDGET SESSION : ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ 21 ਮਾਰਚ ਤੋਂ ਸ਼ੁਰੂ ਹੋ ਰਿਹਾ ਹੈ। ਯਾਨੀ ਸੈਸ਼ਨ ਦਾ ਅੱਜ ਪਹਿਲਾ ਦਿਨ ਹੈ। ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਹੋਵੇਗੀ ਅਤੇ ਜਿਸ ਮੀਟਿੰਗ ‘ਚ ਕਈ ਅਹਿਮ ਮੁੱਦਿਆਂ ‘ਤੇ ਚਰਚਾ ਹੋ ਸਕਦੀ ਹੈ। ਇਹ ਮੀਟਿੰਗ ਸਿਵਲ ਸਕੱਤਰੇਤ ‘ਚ ਸਵੇਰੇ 10 ਵਜੇ ਹੋਵੇਗੀ।
ਇਥੇ ਇਹ ਖਾਸ ਤੌਰ ‘ਤੇ ਦੱਸਣਯੋਗ ਹੈ ਕਿ ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ 21 ਮਾਰਚ ਦਿਨ ਸ਼ੁੱਕਰਵਾਰ ਨੂੰ ਸ਼ੁਰੂ ਹੋਣ ਜਾ ਰਿਹਾ ਹੈ ਅਤੇ ਪੰਜਾਬ ਵਿਧਾਨ ਸਭਾ ’ਚ 26 ਮਾਰਚ ਨੂੰ ਵਿੱਤੀ ਵਰ੍ਹੇ 2025-26 ਦਾ ਬਜਟ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤਾ ਜਾਵੇਗਾ।