Punjab
ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ , ਹੋ ਸਕਦੇ ਵੱਡੇ ਫੈਸਲੇ !
ਪੰਜਾਬ ਦੀ ਸਿਆਸਤ ਨਾਲ ਜੁੜੀ ਇਸ ਵੇਲੇ ਦੀ ਵੱਡੀ ਖ਼ਬਰ। ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ‘ਤੇ ਅੱਜ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਇਸ ਬੈਠਕ ਦੌਰਾਨ ਲੋਕ ਹਿੱਤ ਨਾਲ ਜੁੜੇ ਕਈ ਅਹਿਮ ਮੁੱਦਿਆਂ ‘ਤੇ ਚਰਚਾ ਕੀਤੇ ਜਾਣ ਦੀ ਸੰਭਾਵਨਾ ਹੈ ਅਤੇ ਕੁਝ ਵੱਡੇ ਫ਼ੈਸਲਿਆਂ ‘ਤੇ ਮੋਹਰ ਵੀ ਲੱਗ ਸਕਦੀ ਹੈ।
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਣ ਵਾਲੀ ਇਸ ਕੈਬਨਿਟ ਮੀਟਿੰਗ ‘ਤੇ ਸੂਬੇ ਭਰ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ। ਜਾਣਕਾਰੀ ਮੁਤਾਬਕ, ਮੀਟਿੰਗ ਦੌਰਾਨ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਪ੍ਰਸਤਾਵਾਂ ‘ਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਇਸ ਤੋਂ ਇਲਾਵਾ ਵਿਕਾਸ ਕਾਰਜਾਂ ਅਤੇ ਪ੍ਰਸ਼ਾਸਨਿਕ ਸੁਧਾਰਾਂ ਨਾਲ ਜੁੜੇ ਮੁੱਦੇ ਵੀ ਏਜੰਡੇ ਦਾ ਹਿੱਸਾ ਹੋ ਸਕਦੇ ਹਨ।
ਸਰਕਾਰੀ ਮੁਲਾਜ਼ਮਾਂ, ਨੌਜਵਾਨਾਂ ਅਤੇ ਆਮ ਲੋਕਾਂ ਨਾਲ ਜੁੜੇ ਕਈ ਅਹਿਮ ਫ਼ੈਸਲਿਆਂ ਨੂੰ ਲੈ ਕੇ ਵੀ ਕਿਆਸ ਲਗਾਏ ਜਾ ਰਹੇ ਹਨ। ਹਾਲਾਂਕਿ ਸਰਕਾਰ ਵੱਲੋਂ ਅਧਿਕਾਰਤ ਤੌਰ ‘ਤੇ ਏਜੰਡੇ ਦੀ ਪੂਰੀ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ, ਪਰ ਮੰਨਿਆ ਜਾ ਰਿਹਾ ਹੈ ਕਿ ਮੀਟਿੰਗ ਵਿੱਚ ਕਈ ਅਹਿਮ ਪ੍ਰਸਤਾਵਾਂ ਨੂੰ ਮਨਜ਼ੂਰੀ ਦਿੱਤੀ ਜਾ ਸਕਦੀ ਹੈ।
ਕੈਬਨਿਟ ਦੀ ਇਸ ਬੈਠਕ ਤੋਂ ਬਾਅਦ ਮੁੱਖ ਮੰਤਰੀ ਜਾਂ ਸਰਕਾਰ ਦੇ ਨੁਮਾਇੰਦਿਆਂ ਵੱਲੋਂ ਲਏ ਗਏ ਫ਼ੈਸਲਿਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਜਾ ਸਕਦੀ ਹੈ। ਅਜਿਹੇ ਵਿੱਚ ਪੰਜਾਬ ਦੇ ਲੋਕਾਂ ਦੀ ਨਜ਼ਰ ਅੱਜ ਹੋਣ ਵਾਲੀ ਇਸ ਮੀਟਿੰਗ ‘ਤੇ ਬਣੀ ਹੋਈ ਹੈ।
