Connect with us

Punjab

ਇਸ ਦਿਨ ਫਿਰ ਸੱਦੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ

Published

on

ਪੰਜਾਬ ਸਰਕਾਰ ਵੱਲੋਂ 29 ਮਾਰਚ ਨੂੰ ਕੈਬਨਿਟ ਮੀਟਿੰਗ ਬੁਲਾਈ ਹੈ। ਇਹ ਮੀਟਿੰਗ ਸ਼ਾਮ 5 ਵਜੇ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ CM ਭਗਵੰਤ ਮਾਨ ਦੀ ਅਗਵਾਈ ‘ਚ ਹੋਵੇਗੀ। ਇਸ ਮੀਟਿੰਗ ਨੂੰ ਬਹੁਤ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ, ਕਿਉਂਕਿ 13 ਅਪ੍ਰੈਲ ਨੂੰ ਵਿਸਾਖੀ ਦੇ ਮੌਕੇ ‘ਤੇ ਬੇਅਦਬੀ ਦੇ ਮੁੱਦੇ ਨੂੰ ਲੈ ਕੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਜਾਵੇਗਾ।

ਦੱਸ ਦੇਈਏ ਕਿ ਪਿਛਲੇ ਸਾਲ ਤੋਂ ਬੇਅਦਬੀ ਲਈ ਕਾਨੂੰਨ ਬਣਾਉਣ ਦੀ ਤਿਆਰੀ ਚੱਲ ਰਹੀ ਹੈ ,ਉਸ ‘ਤੇ ਕਮੇਟੀ ਨੇ ਸਾਰੇ ਪੱਖਾਂ ਤੋਂ ਸੁਝਾਅ ਲਏ ਹਨ। ਹੁਣ ਇਸਨੂੰ 13 ਅਪ੍ਰੈਲ ਨੂੰ ਸਦਨ ਵਿੱਚ ਪਾਸ ਕੀਤਾ ਜਾਵੇਗਾ, ਜਿਸ ਤੋਂ ਬਾਅਦ ਇਸਨੂੰ ਪ੍ਰਵਾਨਗੀ ਲਈ ਰਾਜਪਾਲ ਕੋਲ ਭੇਜਿਆ ਜਾਵੇਗਾ। ਇਸ ਦੇ ਇਲਾਵਾ ਮੀਟਿੰਗ ‘ਚ ਕਈ ਹੋਰ ਅਹਿਮ ਫੈਸਲੇ ਲਏ ਜਾਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।

ਦੱਸਣਯੋਗ ਹੈ ਕਿ ਪੰਜਾਬ ਸਰਕਾਰ ਆਪਣਾ ਆਖਰੀ ਬਜਟ ਪੇਸ਼ ਕਰਨ ਤੋਂ ਬਾਅਦ ਇਲੈਕਸ਼ਨ ਮੋਡ ‘ਚ ਹੈ। ਇਸ ਸਮੇਂ ਦੌਰਾਨ ਸਰਕਾਰ ਇੱਕ ਤੋਂ ਬਾਅਦ ਇੱਕ ਵਿਕਾਸ ਪ੍ਰੋਜੈਕਟ ਸ਼ੁਰੂ ਕਰ ਰਹੀ ਹੈ। ਇਹ ਮੀਟਿੰਗ ਨੂੰ ਇਸ ਲਈ ਵੀ ਅਹਿਮ ਮੰਨਿਆ ਜਾ ਰਿਹਾ ਹੈ ਕਿਉਂਕਿ ਵਾਢੀ ਦਾ ਸੀਜ਼ਨ ਸ਼ੁਰੂ ਹੋਣ ਵਾਲਾ ਹੈ। ਇਸ ਮਕਸਦ ਲਈ ਇੱਕ ਰਣਨੀਤੀ ਤਿਆਰ ਕੀਤੀ ਜਾਵੇਗੀ। ਦੱਸ ਦੇਈਏ ਕਿ ਇਸ ਮਹੀਨੇ ਦੇ ਸ਼ੁਰੂ ਵਿੱਚ ਬਜਟ ਸੰਬੰਧੀ ਇੱਕ ਕੈਬਨਿਟ ਮੀਟਿੰਗ ਹੋਈ ਸੀ। ਅਗਲੀ ਕੈਬਨਿਟ ਮੀਟਿੰਗ 29 ਮਾਰਚ ਨੂੰ ਹੋਵੇਗੀ।