Connect with us

Punjab

ਪੰਜਾਬ ਕੈਬਨਿਟ ਦੀ ਅੱਜ ਅਹਿਮ ਮੀਟਿੰਗ

Published

on

PUNJAB CABINET MEETING : ਪੰਜਾਬ ਕੈਬਨਿਟ ਦੀ ਅੱਜ ਅਹਿਮ ਮੀਟਿੰਗ ਹੋਵੇਗੀ। ਇਹ ਮੀਟਿੰਗ ਦੁਪਹਿਰ 12 ਵਜੇ CM ਰਿਹਾਇਸ਼ ‘ਤੇ ਹੋਵੇਗੀ ਮੀਟਿੰਗ ਅਤੇ ਕਈ ਮੁਦਿਆਂ ‘ਤੇ ਚਰਚਾ ਕੀਤੀ ਜਾਵੇਗੀ।

ਇਸ ਮੀਟਿੰਗ ਦੀ ਅਗਵਾਈ ਮੁੱਖ ਮੰਤਰੀ ਭਗਵੰਤ ਮਾਨ ਕਰਨਗੇ। ਮੀਟਿੰਗ ਵਿੱਚ ਕਈ ਅਹਿਮ ਫੈਸਲਿਆਂ ‘ਤੇ ਮੋਹਰ ਲੱਗ ਸਕਦੀ ਹੈ। ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਵਿੱਚ ਆਏ ਹੜ੍ਹਾਂ ਦੇ ਮਸਲੇ ‘ਤੇ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਵੀ ਸੱਦਿਆ ਗਿਆ ਹੈ। ਇਹ ਇਜਲਾਸ 26 ਸਤੰਬਰ ਤੋਂ 29 ਸਤੰਬਰ ਤੱਕ ਚੱਲੇਗਾ। ਇਸ ਇਜਲਾਸ ਦੌਰਾਨ ‘ਜਿਸ ਦਾ ਖੇਤ, ਉਸ ਦੀ ਰੇਤ’ ਬਾਰੇ ਐਕਟ ਲਿਆਂਦਾ ਜਾਵੇਗਾ। ਇਸ ਤੋਂ ਇਲਾਵਾ ਹੋਰ ਵੀ ਕਈ ਫ਼ੈਸਲੇ ਲਏ ਜਾਣ ਦੀ ਉਮੀਦ ਜਤਾਈ ਜਾ ਰਹੀ ਹੈ।