Connect with us

Punjab

ਪੰਜਾਬ ਕੈਬਨਿਟ ਦੀ ਅੱਜ ਅਹਿਮ ਬੈਠਕ

Published

on

ਚੰਡੀਗੜ੍ਹ– ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਇਹ ਮੀਟਿੰਗ ਦੁਪਹਿਰ 3 ਵਜੇ ਪੰਜਾਬ ਸਿਵਲ ਸਕੱਤਰੇਤ-1 ਚੰਡੀਗੜ੍ਹ ਵਿੱਚ ਬੁਲਾਈ ਗਈ ਹੈ। ਇੱਥੇ ਦੱਸ ਦੇਈਏ ਕਿ ਮੀਟਿੰਗ ਦਾ ਅਧਿਕਾਰਤ ਏਜੰਡਾ ਅਜੇ ਤੱਕ ਜਾਰੀ ਨਹੀਂ ਕੀਤਾ ਗਿਆ ਪਰ ਸੂਤਰਾਂ ਮੁਤਾਬਕ ਇਸ ਦੌਰਾਨ ਕਈ ਵੱਡੇ ਫੈਸਲਿਆਂ ਉਤੇ ਮੋਹਰ ਲੱਗਣ ਦੀ ਸੰਭਾਵਨਾ ਹੈ। ਸੂਬੇ ਨਾਲ ਸੰਬੰਧਤ ਵੱਖ-ਵੱਖ ਮਹੱਤਵਪੂਰਨ ਮੁੱਦੇ ਇਸ ਬੈਠਕ ਵਿੱਚ ਚਰਚਾ ਲਈ ਆ ਸਕਦੇ ਹਨ।

ਫੈਸਲਿਆਂ ‘ਚ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਮੁਆਵਜ਼ਾ ਜਾਰੀ ਕਰਨਾ ਅਤੇ ਕਰਮਚਾਰੀਆਂ ਨਾਲ ਸਬੰਧਿਤ ਮੁੱਦੇ ਸ਼ਾਮਲ ਹੋ ਸਕਦੇ ਹਨ। ਸਰਕਾਰ ਪਹਿਲਾਂ ਤੋਂ ਐਲਾਨ ਕਰ ਚੁੱਕੀ ਹੈ ਕਿ 15 ਅਕਤੂਬਰ ਤੱਕ ਲਾਭਪਾਤਰੀਆਂ ਨੂੰ ਚੈੱਕ ਕੀਤੇ ਜਾਣਗੇ।

ਇੱਥੇ ਇਹ ਵੀ ਦੱਸ ਦੇਈਏ ਕਿ ਪੰਜਾਬ ਸਰਕਾਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਵਸ ਨੂੰ ਵੱਡੇ ਪੱਧਰ ‘ਤੇ ਮਨਾਉਣ ਦੀ ਤਿਆਰੀ ਕਰ ਰਹੀ ਹੈ, 24 ਸਤੰਬਰ ਨੂੰ ਸ੍ਰੀ ਆਨੰਦਪੁਰ ਸਾਹਿਬ ਵਿਖੇ ਵਿਧਾਨ ਸਭਾ ਦਾ ਵਿਸ਼ੇਸ ਸੈਸ਼ਨ ਬੁਲਾਉਣ ਦੀਆਂ ਤਿਆਰੀਆਂ ਚਲ ਰਹੀਆਂ ਹਨ।