Punjab
ਪੰਜਾਬ ਕੈਬਨਿਟ ਦੀ ਅੱਜ ਅਹਿਮ ਬੈਠਕ , ਵੱਡੇ ਫੈਸਲਿਆਂ ‘ਤੇ ਲੱਗ ਸਕਦੀ ਮੋਹਰ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਦੀ ਮੀਟਿੰਗ ਅੱਜ 21 ਫਰਵਰੀ ਨੂੰ ਬਾਅਦ ਦੁਪਹਿਰ 12 ਵਜੇ ਪੰਜਾਬ ਸਿਵਲ ਸਕੱਤਰੇਤ ਵਿਖੇ ਹੋਵੇਗੀ, ਜਿਸ ਵਿੱਚ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੀਆਂ ਤਰੀਕਾਂ ਦਾ ਫੈਸਲਾ ਕੀਤੇ ਜਾਣ ਦੀ ਸੰਭਾਵਨਾ ਹੈ। ਸੂਤਰਾਂ ਮੁਤਾਬਕ ਬਜਟ ਸੈਸ਼ਨ 3 ਮਾਰਚ ਤੋਂ ਸ਼ੁਰੂ ਹੋ ਸਕਦਾ ਹੈ।
ਇਸ ਦੌਰਾਨ 10,000 ਮੁਲਾਜ਼ਮਾਂ ਨੂੰ ਪੱਕਾ ਕਰਨ, ਸਰਕਾਰੀ ਹੈਲੀਕਾਪਟਰ ਪਾਇਲਟਾਂ ਦਾ ਕਾਰਜਕਾਲ 3 ਸਾਲ ਵਧਾਉਣ ਅਤੇ ਟਰਾਂਸਪੋਰਟ ਨੀਤੀ ਅਤੇ ਲੇਬਰ ਨੀਤੀ ‘ਤੇ ਵੀ ਮੋਹਰ ਲਗਾਈ ਜਾ ਸਕਦੀ ਹੈ। ਇਸ ਦੇ ਨਾਲ ਹੀ ਪੰਜਾਬ ਦੀਆਂ ਜੇਲ੍ਹਾਂ ਵਿੱਚ ਬੰਦ ਕੈਦੀਆਂ ਦੀ ਰਿਹਾਈ ਦੀ ਫਾਈਲ ’ਤੇ ਵੀ ਮੋਹਰ ਲੱਗ ਸਕਦੀ ਹੈ। ਇਸ ਤੋਂ ਇਲਾਵਾ ਪੰਜਾਬ ਦੇ ਹੋਰ ਕਈ ਅਹਿਮ ਮੁੱਦਿਆਂ ‘ਤੇ ਵੀ ਚਰਚਾ ਕੀਤੀ ਜਾ ਸਕਦੀ ਹੈ।