Punjab
ਆਧਾਰ ਕਾਰਡ ਧਾਰਕਾਂ ਲਈ ਅਹਿਮ ਖਬਰ, ਡਿਪਟੀ ਕਮਿਸ਼ਨਰ ਨੇ ਕੀਤੀ ਇਹ ਅਪੀਲ
ਡਿਪਟੀ ਕਮਿਸ਼ਨਰ ਡਾ: ਪ੍ਰੀਤੀ ਯਾਦਵ ਨੇ ਜ਼ਿਲ੍ਹੇ ਦੇ ਵਸਨੀਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਆਪਣੀ ਆਧਾਰ ਜਾਣਕਾਰੀ ਨੂੰ ਅਪਡੇਟ ਕਰਨਾ ਲਾਜ਼ਮੀ ਹੈ | ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਨਾਗਰਿਕਾਂ ਦੇ ਆਧਾਰ ਕਾਰਡ ਨੂੰ ਅੱਪਡੇਟ ਕਰਨ ਲਈ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਤਹਿਤ ਕੋਈ ਵੀ ਵਿਅਕਤੀ ਨਾਮਾਂਕਣ ਕੇਂਦਰ ਵਿਖੇ ਆਪਣੀ ਪਛਾਣ ਅਤੇ ਘਰ ਦੇ ਪਤੇ ਨਾਲ ਸਬੰਧਤ ਨਵੀਨਤਮ ਦਸਤਾਵੇਜ਼ ਜਮ੍ਹਾਂ ਕਰਵਾ ਕੇ ਆਪਣਾ ਆਧਾਰ ਕਾਰਡ ਅੱਪਡੇਟ ਕਰਵਾ ਸਕਦਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਭਾਵੇਂ ਕਿਸੇ ਵਸਨੀਕ ਦੇ ਪਤੇ ਜਾਂ ਹੋਰ ਦਸਤਾਵੇਜ਼ਾਂ ਵਿੱਚ ਕੋਈ ਬਦਲਾਅ ਨਾ ਹੋਵੇ, 2015 ਤੋਂ ਪਹਿਲਾਂ ਬਣਾਏ ਆਧਾਰ ਨੂੰ ਅਪਡੇਟ ਕਰਨਾ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਜੇਕਰ ਮੋਬਾਈਲ ਨੰਬਰ ਆਧਾਰ ਨਾਲ ਰਜਿਸਟਰਡ ਹੈ ਤਾਂ ਵਸਨੀਕ ਸਬੰਧਤ ਪੋਰਟਲ ‘ਤੇ ਲੌਗਇਨ ਕਰਕੇ ਆਨਲਾਈਨ ਇਸ ਸੇਵਾ ਦਾ ਲਾਭ ਲੈ ਸਕਦੇ ਹਨ।