Punjab
CBSE 10ਵੀਂ ਅਤੇ 12ਵੀਂ ਦੇ ਵਿਦਿਆਰਥੀਆਂ ਲਈ ਅਹਿਮ ਖਬਰ, ਇਹ ਅਲਰਟ ਜਾਰੀ

ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ (ਸੀ.ਬੀ.ਐੱਸ.ਈ.) ਦੀਆਂ ਪ੍ਰੀਖਿਆਵਾਂ ਸ਼ੁਰੂ ਹੋਣ ਦੇ ਨਾਲ ਹੀ ਉਮੀਦਵਾਰਾਂ ਨੂੰ ਨਮੂਨੇ ਦੇ ਪੇਪਰਾਂ ਦੇ ਜਾਲ ‘ਚ ਫਸਾਉਣ ਵਾਲੀਆਂ ਕਈ ਫਰਜ਼ੀ ਵੈੱਬਸਾਈਟਾਂ ਫਿਰ ਤੋਂ ਸਰਗਰਮ ਹੋ ਗਈਆਂ ਹਨ।
ਸੀ.ਬੀ.ਐਸ.ਈ. ਅਜਿਹੀਆਂ ਵੈੱਬਸਾਈਟਾਂ ਦੀ ਵੱਧਦੀ ਗਤੀਵਿਧੀ ਨੂੰ ਦੇਖਦਿਆਂ 10ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਨਕਲੀ ਸੈਂਪਲ ਪੇਪਰਾਂ ਬਾਰੇ ਚੇਤਾਵਨੀ ਦਿੱਤੀ ਗਈ ਹੈ। ਸੀ.ਬੀ.ਐਸ.ਈ. ਨੋਟਿਸ ‘ਚ ਵਿਦਿਆਰਥੀਆਂ ਨੂੰ ਕੁਝ ਅਜਿਹੀਆਂ ਵੈੱਬਸਾਈਟਾਂ ਦੇ ਨਾਵਾਂ ਬਾਰੇ ਚਿਤਾਵਨੀ ਦਿੰਦੇ ਹੋਏ ਕਿਹਾ ਗਿਆ ਹੈ ਕਿ ਫਰਜ਼ੀ ਵੈੱਬਸਾਈਟ ‘ਤੇ ਨਮੂਨੇ ਦੇ ਪੇਪਰ ਜਾਰੀ ਕਰਕੇ ਇਹ ਦਾਅਵਾ ਕੀਤਾ ਗਿਆ ਹੈ ਕਿ ਇਨ੍ਹਾਂ ਪੇਪਰਾਂ ਤੋਂ ਸਵਾਲ ਪੁੱਛੇ ਜਾਣਗੇ। ਸੀ.ਬੀ.ਐਸ.ਈ. ਐਡਵਾਈਜ਼ਰੀ ਵਿੱਚ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਅਜਿਹੀਆਂ ਵੈੱਬਸਾਈਟਾਂ ਅਤੇ ਐਪਸ ਤੋਂ ਸਾਵਧਾਨ ਰਹਿਣ ਦੀ ਲੋੜ ਬਾਰੇ ਦੱਸਿਆ ਗਿਆ ਹੈ।
ਬੋਰਡ ਨੇ ਸਾਰੇ ਵਿਦਿਆਰਥੀਆਂ ਨੂੰ ਸਾਵਧਾਨ ਰਹਿਣ ਅਤੇ ਅਜਿਹੇ ਕਿਸੇ ਵੀ ਫਰਜ਼ੀ ਮੈਸੇਜ ਅਤੇ ਵੈੱਬਸਾਈਟ ਦੇ ਲਿੰਕ ‘ਤੇ ਕਲਿੱਕ ਨਾ ਕਰਨ ਦੀ ਚਿਤਾਵਨੀ ਦਿੱਤੀ ਹੈ। ਬੋਰਡ ਨੇ ਕਿਹਾ ਕਿ ਸੈਂਪਲ ਪੇਪਰ ਸੀ.ਬੀ.ਐਸ.ਈ. ਅਧਿਕਾਰਤ ਵੈੱਬਸਾਈਟ ‘ਤੇ ਮੁਫਤ ਉਪਲਬਧ ਹੈ। ਬੋਰਡ ਨਮੂਨਾ ਪੇਪਰ ਡਾਊਨਲੋਡ ਕਰਨ ਲਈ ਕਿਸੇ ਵੀ ਵਿਦਿਆਰਥੀ ਜਾਂ ਮਾਤਾ-ਪਿਤਾ ਤੋਂ ਕੋਈ ਫੀਸ ਨਹੀਂ ਲੈਂਦਾ। ਕਿਸੇ ਵੀ ਜਾਣਕਾਰੀ ਅਤੇ ਅੱਪਡੇਟ ਲਈ, ਵਿਦਿਆਰਥੀ ਅਤੇ ਮਾਪੇ ਬੋਰਡ ਦੀ ਅਧਿਕਾਰਤ ਵੈੱਬਸਾਈਟ ‘ਤੇ ਜਾ ਸਕਦੇ ਹਨ।