National
CBSE ਵਿਦਿਆਰਥੀਆਂ ਲਈ ਅਹਿਮ ਖਬਰ,ਜਾਣੋ

ਨਵੀਂ ਦਿੱਲੀ 16 ਦਸੰਬਰ 2023 : CBSE ਦੇ ਵਿਦਿਆਰਥੀਆਂ ਦੀ ਪ੍ਰੀਖਿਆ ਦਾ ਸਮਾਂ ਹੁਣ ਆ ਗਿਆ ਹੈ। ਅਜਿਹੇ ‘ਚ ਬੋਰਡ ਨੇ ਡੇਟਸ਼ੀਟ ਵੀ ਜਾਰੀ ਕਰ ਦਿੱਤੀ ਹੈ ਅਤੇ ਨਾਲ ਹੀ ਪ੍ਰੈਕਟੀਕਲ ਪ੍ਰੀਖਿਆਵਾਂ ਨੂੰ ਲੈ ਕੇ ਨਵੇਂ ਦਿਸ਼ਾ-ਨਿਰਦੇਸ਼ ਵੀ ਜਾਰੀ ਕੀਤੇ ਹਨ। ਤੁਹਾਨੂੰ ਦੱਸ ਦੇਈਏ ਕਿ ਸੀਬੀਐਸਈ ਬੋਰਡ ਦੀਆਂ 10ਵੀਂ ਅਤੇ 12ਵੀਂ ਜਮਾਤ ਦੀਆਂ ਥਿਊਰੀ ਪ੍ਰੀਖਿਆਵਾਂ 15 ਫਰਵਰੀ ਤੋਂ ਸ਼ੁਰੂ ਹੋਣਗੀਆਂ, ਜਦਕਿ ਪ੍ਰੈਕਟੀਕਲ ਬੋਰਡ ਦੀਆਂ ਪ੍ਰੀਖਿਆਵਾਂ 1 ਜਨਵਰੀ ਤੋਂ ਸ਼ੁਰੂ ਹੋਣਗੀਆਂ।
ਪ੍ਰੈਕਟੀਕਲ ਪ੍ਰੀਖਿਆਵਾਂ ਲਈ ਦਿਸ਼ਾ-ਨਿਰਦੇਸ਼
ਜਿਸ ਲਈ ਬੋਰਡ ਨੇ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ। ਬੋਰਡ ਨੇ ਦਿਸ਼ਾ-ਨਿਰਦੇਸ਼ ਜਾਰੀ ਕਰਦਿਆਂ ਸਪੱਸ਼ਟ ਕੀਤਾ ਕਿ ਜੇਕਰ ਇਨ੍ਹਾਂ ਹਦਾਇਤਾਂ ਦੀ ਪਾਲਣਾ ਨਾ ਕੀਤੀ ਗਈ ਤਾਂ ਬੋਰਡ ਵੱਲੋਂ ਪ੍ਰੈਕਟੀਕਲ ਪ੍ਰੀਖਿਆਵਾਂ ਰੱਦ ਕੀਤੀਆਂ ਜਾ ਸਕਦੀਆਂ ਹਨ। ਦਰਅਸਲ, ਸੀਬੀਐਸਈ ਨੇ ਸਕੂਲਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਜੇਕਰ ਵਿਦਿਆਰਥੀਆਂ ਦੀ ਗਿਣਤੀ 30 ਤੋਂ ਵੱਧ ਹੈ ਤਾਂ ਪ੍ਰੈਕਟੀਕਲ ਪ੍ਰੀਖਿਆਵਾਂ/ਪ੍ਰੋਜੈਕਟ ਮੁਲਾਂਕਣ ਇੱਕ ਦਿਨ ਵਿੱਚ ਦੋ ਜਾਂ ਤਿੰਨ ਸੈਸ਼ਨਾਂ ਵਿੱਚ ਕਰਵਾਏ ਜਾਣੇ ਚਾਹੀਦੇ ਹਨ। ਇਸ ਦੇ ਲਈ ਬੋਰਡ ਨੇ ਸਕੂਲ ਪ੍ਰਿੰਸੀਪਲ ਨੂੰ ਪ੍ਰੈਕਟੀਕਲ ਪ੍ਰੀਖਿਆਵਾਂ ਲਈ ਲੈਬ ਤਿਆਰ ਕਰਨ ਲਈ ਕਿਹਾ ਹੈ।