Punjab
ਅਮਰਨਾਥ ਯਾਤਰਾ ‘ਚ ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਖ਼ਬਰ, ਇਨ੍ਹਾਂ ਚੀਜ਼ਾਂ ‘ਤੇ ਲਗਾਈ ਗਈ ਪਾਬੰਦੀ…

ਅਮਰਨਾਥ ਯਾਤਰਾ ‘ਤੇ ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਖਬਰ ਹੈ। ਅਸਲ ‘ਚ ਆਉਣ ਵਾਲੀ ਅਮਰਨਾਥ ਯਾਤਰਾ ‘ਚ 40 ਤੋਂ ਜ਼ਿਆਦਾ ਖਾਣ-ਪੀਣ ਵਾਲੀਆਂ ਚੀਜ਼ਾਂ ‘ਤੇ ਪਾਬੰਦੀ ਲਗਾਈ ਗਈ ਹੈ ਅਤੇ ਸ਼ਰਧਾਲੂਆਂ ਨੂੰ ਰੋਜ਼ਾਨਾ ਘੱਟੋ-ਘੱਟ 5 ਕਿਲੋਮੀਟਰ ਪੈਦਲ ਚੱਲ ਕੇ ਆਪਣੀ ਸਰੀਰਕ ਸਿਹਤ ਸੁਧਾਰਨ ਦੀ ਸਲਾਹ ਦਿੱਤੀ ਗਈ ਹੈ। ਸ਼੍ਰੀ ਅਮਰਨਾਥ ਸ਼ਰਾਈਨ ਬੋਰਡ ਨੇ ਵੀਰਵਾਰ ਨੂੰ ਜਾਰੀ ਇੱਕ ਸਿਹਤ ਸਲਾਹਕਾਰ ਵਿੱਚ ਇਹ ਜਾਣਕਾਰੀ ਦਿੱਤੀ।
ਅਧਿਕਾਰੀਆਂ ਨੇ ਕਿਹਾ, “ਅਮਰਨਾਥ ਯਾਤਰਾ ਸ਼ੁਰੂ ਕਰਨ ਤੋਂ ਪਹਿਲਾਂ, ਪਾਬੰਦੀਸ਼ੁਦਾ ਖਾਣ-ਪੀਣ ਵਾਲੀਆਂ ਵਸਤੂਆਂ ਅਤੇ ਅਜਿਹੀਆਂ ਖਾਣ-ਪੀਣ ਵਾਲੀਆਂ ਚੀਜ਼ਾਂ ਦੀ ਸੂਚੀ ‘ਤੇ ਨਜ਼ਰ ਮਾਰੋ ਜੋ ਤੁਸੀਂ ਯਾਤਰਾ ਦੌਰਾਨ ਲੈ ਜਾ ਸਕਦੇ ਹੋ।” ਡੋਸਾ, ਮੱਖਣ-ਰੋਟੀ, ਅਚਾਰ, ਚਟਨੀ, ਤਲੇ ਹੋਏ ਪਾਪੜ, ਚਾਉ ਮੇਨ ਅਤੇ ਹੋਰ ਤਲੇ ਹੋਏ ਭੋਜਨ।
ਬੋਰਡ ਨੇ ਸ਼ਰਧਾਲੂਆਂ ਦੀ ਸਿਹਤ ਨੂੰ ਧਿਆਨ ਵਿਚ ਰੱਖਦੇ ਹੋਏ ਕੁਝ ਚੌਲਾਂ ਦੇ ਪਕਵਾਨਾਂ ਦੇ ਨਾਲ-ਨਾਲ ਸਿਹਤਮੰਦ ਭੋਜਨ ਪਦਾਰਥ ਜਿਵੇਂ ਅਨਾਜ, ਦਾਲਾਂ, ਹਰੀਆਂ ਸਬਜ਼ੀਆਂ ਅਤੇ ਸਲਾਦ ਦੀ ਸਿਫਾਰਸ਼ ਕੀਤੀ ਹੈ। ਬੋਰਡ ਦੇ ਅਨੁਸਾਰ, ਗੰਦੇਰਬਲ ਅਤੇ ਅਨੰਤਨਾਗ ਜ਼ਿਲ੍ਹਿਆਂ ਦੇ ਜ਼ਿਲ੍ਹਾ ਮੈਜਿਸਟਰੇਟ ਰਣਬੀਰ ਦੰਡ ਵਿਧਾਨ ਦੇ ਤਹਿਤ ਉਚਿਤ ਆਦੇਸ਼ ਜਾਰੀ ਕਰਨਗੇ ਜੋ ਪਾਬੰਦੀਸ਼ੁਦਾ ਭੋਜਨ ਪਦਾਰਥਾਂ ਦੀ ਉਲੰਘਣਾ ਲਈ ਲਗਾਏ ਜਾਣ ਵਾਲੇ ਜੁਰਮਾਨਿਆਂ ਨੂੰ ਦਰਸਾਉਂਦੇ ਹਨ।