Punjab
ਪੰਜਾਬ ‘ਚ ਹੋਣ ਵਾਲੀਆਂ ਮਿਉਂਸਪਲ ਚੋਣਾਂ ਸਬੰਧੀ ਅਹਿਮ ਖਬਰ…

29ਅਗਸਤ 2023: ਪੰਜਾਬ ‘ਚ ਹੋਣ ਵਾਲੀਆਂ ਨਗਰ ਨਿਗਮਾਂ ਦੀਆਂ ਚੋਣਾਂ ਨੂੰ ਲੈ ਕੇ ਅਹਿਮ ਖਬਰ ਸਾਹਮਣੇ ਆਈ ਹੈ। ਜਿਸਦੀ ਹੁਣ ਸੂਚਨਾ ਮਿਲੀ ਹੈ ਕਿ ਸਰਕਾਰ ਨਗਰ ਨਿਗਮਾਂ ਦੀਆਂ ਚੋਣਾਂ 30 ਨਵੰਬਰ ਤੋਂ ਪਹਿਲਾਂ ਕਰਵਾਉਣ ਦੀ ਤਿਆਰੀ ਕਰ ਰਹੀ ਹੈ। ਇਸ ਸਬੰਧੀ ਸੀਐਮ ਭਗਵੰਤ ਮਾਨ ਨੇ ਮੰਤਰੀ ਬਲਕਾਰ ਸਿੰਘ ਸਣੇ ਕਈ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਫੀਡਬੈਕ ਲਈ ਅਤੇ ਕਈ ਸ਼ਹਿਰਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਰਿਪੋਰਟ ਵੀ ਲਈ।
ਇਸ ਸਬੰਧੀ ਸੀ.ਐਮ ਮਾਨ ਨੇ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣ ਲਈ ਕਿਹਾ ਹੈ ਤਾਂ ਜੋ ਜਿਨ੍ਹਾਂ ਸ਼ਹਿਰਾਂ ਵਿੱਚ ਨਿਗਮ ਚੋਣਾਂ ਹੋਣੀਆਂ ਹਨ, ਉੱਥੇ 31 ਅਕਤੂਬਰ ਤੋਂ ਪਹਿਲਾਂ-ਪਹਿਲਾਂ ਸਾਰੇ ਕੰਮ ਮੁਕੰਮਲ ਕਰ ਲਏ ਜਾਣ। ਸਰਕਾਰ ਵੱਲੋਂ ਨਵੰਬਰ ਦੇ ਸ਼ੁਰੂ ਵਿੱਚ ਨਿਗਮ ਚੋਣਾਂ ਦਾ ਐਲਾਨ ਕੀਤਾ ਜਾ ਸਕਦਾ ਹੈ।