Delhi
ਅਹਿਮ ਖ਼ਬਰ: ਦਿੱਲੀ ਮੰਤਰੀ ਮੰਡਲ ‘ਚ ਕੀਤਾ ਗਿਆ ਫੇਰਬਦਲ, ਇਕੱਲੀ ਮਹਿਲਾ ਮੰਤਰੀ ਆਤਿਸ਼ੀ ਸੰਭਾਲੇਗੀ 12 ਵਿਭਾਗ…

delhi 30 june 2023: ਉਪ ਰਾਜਪਾਲ ਵੀਕੇ ਸਕਸੈਨਾ ਵੱਲੋਂ ਦਿੱਲੀ ਮੰਤਰੀ ਮੰਡਲ ‘ਚ ਫੇਰਬਦਲ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇਣ ਤੋਂ ਬਾਅਦ ਮੰਤਰੀ ਆਤਿਸ਼ੀ ਨੂੰ ਮਾਲ, ਯੋਜਨਾ ਤੇ ਵਿੱਤ ਵਿਭਾਗਾਂ ਦਾ ਵਾਧੂ ਚਾਰਜ ਦਿੱਤਾ ਗਿਆ ਹੈ। ਇਹ ਜਾਣਕਾਰੀ ਅਧਿਕਾਰੀਆਂ ਨੇ ਅੱਜ ਯਾਨੀ ਕਿ ਸ਼ੁੱਕਰਵਾਰ ਨੂੰ ਦਿੱਤੀ ਹੈ। ਇਸ ਤੋਂ ਪਹਿਲਾਂ ਇਹ ਤਿੰਨੇ ਵਿਭਾਗ ਮੰਤਰੀ ਕੈਲਾਸ਼ ਗਹਿਲੋਤ ਕੋਲ ਸਨ। ਦੱਸ ਦੇਈਏ ਕਿ ਆਤਿਸ਼ੀ ਦਿੱਲੀ ਮੰਤਰੀ ਮੰਡਲ ਦੀ ਇਕਲੌਤੀ ਮਹਿਲਾ ਮੈਂਬਰ ਹੈ। ਇਸ ਵਾਧੂ ਚਾਰਜ ਤੋਂ ਬਾਅਦ ਹੁਣ ਉਨ੍ਹਾਂ ਕੋਲ 12 ਵਿਭਾਗਾਂ ਦੀ ਜ਼ਿੰਮੇਵਾਰੀ ਹੋਵੇਗੀ, ਜੋ ਸਾਰੇ ਮੰਤਰੀਆਂ ਵਿੱਚੋਂ ਸਭ ਤੋਂ ਵੱਧ ਹੈ।
ਇਕ ਅਧਿਕਾਰੀ ਨੇ ਦੱਸਿਆ, ”ਦਿੱਲੀ ਦੇ ਉਪ ਰਾਜਪਾਲ ਵੀ.ਕੇ ਸਕਸੈਨਾ ਨੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ ਅਤੇ ਫਾਈਲ ਸਰਕਾਰ ਨੂੰ ਵਾਪਸ ਕਰ ਦਿੱਤੀ ਹੈ।” ਉਨ੍ਹਾਂ ਦੱਸਿਆ ਕਿ ਸਬੰਧਤ ਫਾਈਲ ਚਾਰ ਦਿਨਾਂ ਤੋਂ ਉਪ ਰਾਜਪਾਲ ਕੋਲ ਹੈ। ਪਰ ਲੈਫਟੀਨੈਂਟ ਗਵਰਨਰ ਦੇ ਦਫਤਰ ਨੇ ਦੋਸ਼ਾਂ ਤੋਂ ਇਨਕਾਰ ਕੀਤਾ ਹੈ। ਗ੍ਰਿਫਤਾਰੀ ਤੋਂ ਬਾਅਦ ਕੈਬਨਿਟ ਮੈਂਬਰਾਂ ਮਨੀਸ਼ ਸਿਸੋਦੀਆ ਅਤੇ ਸਤੇਂਦਰ ਜੈਨ ਨੇ ਆਪਣੇ-ਆਪਣੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਦੇ ਅਸਤੀਫੇ ਤੋਂ ਬਾਅਦ, ਆਤਿਸ਼ੀ ਨੂੰ ਸੌਰਭ ਭਾਰਦਵਾਜ ਦੇ ਨਾਲ ਮੰਤਰੀ ਮੰਡਲ ਵਿੱਚ ਸ਼ਾਮਲ ਕੀਤਾ ਗਿਆ ਸੀ। ਸਿਸੋਦੀਆ ਨੂੰ ਆਬਕਾਰੀ ਨੀਤੀ ਮਾਮਲੇ ‘ਚ ਗ੍ਰਿਫਤਾਰ ਕੀਤਾ ਗਿਆ ਹੈ ਜਦਕਿ ਜੈਨ ਨੂੰ ਪਿਛਲੇ ਸਾਲ ਮਨੀ ਲਾਂਡਰਿੰਗ ਮਾਮਲੇ ‘ਚ ਗ੍ਰਿਫਤਾਰ ਕੀਤਾ ਗਿਆ ਸੀ।