Punjab
ਬਜਟ ਸੈਸ਼ਨ ਤੋਂ ਪਹਿਲਾਂ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੈਬਿਨੇਟ ਦੀ ਅਹਿਮ ਮੀਟਿੰਗ ਸੱਦੀ ਹੈ। ਮਿਲੀ ਜਾਣਕਾਰੀ ਮੁਤਾਬਕ ਪੰਜਾਬ ਕੈਬਿਨੇਟ ਦੀ ਮੀਟਿੰਗ 5 ਮਾਰਚ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਵਿਖੇ ਦੁਪਹਿਰ 1:30 ਵਜੇ ਹੋਵੇਗੀ, ਜੋ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਹੋਵੇਗੀ।

ਦੱਸਣਯੋਗ ਹੈ ਕਿ ਪੰਜਾਬ ਦਾ ਬਜਟ ਸੈਸ਼ਨ 6 ਤੋਂ 16 ਮਾਰਚ ਤੱਕ ਚੱਲੇਗਾ ਅਤੇ 8 ਮਾਰਚ ਨੂੰ ਪੰਜਾਬ ਦਾ ਬਜਟ ਪੇਸ਼ ਹੋਵੇਗਾ ਪਰ ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਹ ਮੀਟਿੰਗ ਸੱਦੀ ਗਈ ਹੈ, ਜੋ ਕਿ ਕਾਫੀ ਅਹਿਮ ਮੀਟਿੰਗ ਮੰਨੀ ਜਾ ਰਹੀ ਹੈ। ਇਹ ਵੀ ਦੱਸ ਦੇਈਏ ਕਿ ਪੰਜਾਬ ਵਿਧਾਨ ਸਭਾ ਦੇ ਇਤਿਹਾਸ ਵਿੱਚ ਅਜਿਹਾ ਪਹਿਲੀ ਵਾਰ ਹੈ ਕਿ ਐਤਕੀ ਬਜਟ ਸੈਸ਼ਨ ਐਤਵਾਰ ਨੂੰ ਹੋ ਰਿਹਾ ਹੈ।
