Health
ਲੂ ਤੋਂ ਬਚਣ ਲਈ ਇਹ ਗੱਲਾਂ ਜ਼ਰੂਰ ਰੱਖੋ ਯਾਦ
ਪੰਜਾਬ ਸਮੇਤ ਉੱਤਰੀ ਭਾਰਤ ਦੇ ਕਈ ਸੂਬਿਆਂ ਵਿੱਚ ਇਸ ਵੇਲੇ ਭਿਆਨਕ ਗਰਮੀ ਅਤੇ ਲੂ ਦਾ ਕਹਿਰ ਜਾਰੀ ਹੈ। ਤਾਪਮਾਨ ਲਗਾਤਾਰ ਵੱਧ ਰਿਹਾ ਹੈ ਜਿਸ ਕਾਰਨ ਲੋਕਾਂ ਨੂੰ ਕਈ ਸਿਹਤ ਸੰਬੰਧੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅਜਿਹੇ ਵਿੱਚ ਡਾਕਟਰਾਂ ਅਤੇ ਮੌਸਮ ਮਾਹਿਰਾਂ ਵੱਲੋਂ ਲੂ ਤੋਂ ਬਚਣ ਲਈ ਖਾਸ ਸਾਵਧਾਨੀਆਂ ਵਰਤਣ ਦੀ ਸਲਾਹ ਦਿੱਤੀ ਜਾ ਰਹੀ ਹੈ।
ਮਾਹਿਰਾਂ ਮੁਤਾਬਕ ਲੂ ਇੱਕ ਖਤਰਨਾਕ ਸਥਿਤੀ ਹੈ ਜੋ ਜ਼ਿਆਦਾ ਗਰਮੀ ਅਤੇ ਗਰਮ ਹਵਾਵਾਂ ਕਾਰਨ ਹੁੰਦੀ ਹੈ। ਜੇਕਰ ਸਮੇਂ ਸਿਰ ਧਿਆਨ ਨਾ ਦਿੱਤਾ ਜਾਵੇ ਤਾਂ ਇਹ ਡੀਹਾਈਡਰੇਸ਼ਨ, ਚੱਕਰ, ਬੁਖਾਰ ਅਤੇ ਹੀਟ ਸਟ੍ਰੋਕ ਦਾ ਕਾਰਨ ਵੀ ਬਣ ਸਕਦੀ ਹੈ।
ਲੂ ਤੋਂ ਬਚਣ ਲਈ ਜ਼ਰੂਰੀ ਗੱਲਾਂ
ਲੂ ਤੋਂ ਬਚਣ ਲਈ ਸਭ ਤੋਂ ਜ਼ਰੂਰੀ ਗੱਲ ਹੈ ਕਿ ਲੋਕ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਬਿਨਾਂ ਲੋੜ ਘਰੋਂ ਬਾਹਰ ਨਾ ਨਿਕਲਣ। ਇਸ ਸਮੇਂ ਦੌਰਾਨ ਧੁੱਪ ਸਭ ਤੋਂ ਜ਼ਿਆਦਾ ਤਿੱਖੀ ਹੁੰਦੀ ਹੈ। ਜੇ ਬਾਹਰ ਜਾਣਾ ਬਹੁਤ ਜ਼ਰੂਰੀ ਹੋਵੇ ਤਾਂ ਛਤਰੀ, ਟੋਪੀ ਜਾਂ ਗਮਛੇ ਨਾਲ ਸਿਰ ਅਤੇ ਚਿਹਰਾ ਢੱਕਣਾ ਚਾਹੀਦਾ ਹੈ।
ਡਾਕਟਰਾਂ ਦਾ ਕਹਿਣਾ ਹੈ ਕਿ ਗਰਮੀ ਦੇ ਦਿਨਾਂ ਵਿੱਚ ਸਰੀਰ ਨੂੰ ਹਾਈਡਰੇਟ ਰੱਖਣਾ ਬਹੁਤ ਜ਼ਰੂਰੀ ਹੈ। ਲੋਕਾਂ ਨੂੰ ਵੱਧ ਤੋਂ ਵੱਧ ਪਾਣੀ ਪੀਣਾ ਚਾਹੀਦਾ ਹੈ। ਇਸ ਤੋਂ ਇਲਾਵਾ ਨਿੰਬੂ ਪਾਣੀ, ਛਾਛ, ਲੱਸੀ, ਨਾਰੀਅਲ ਪਾਣੀ ਅਤੇ ORS ਵਰਗੀਆਂ ਚੀਜ਼ਾਂ ਦਾ ਸੇਵਨ ਕਰਨਾ ਫਾਇਦੇਮੰਦ ਰਹਿੰਦਾ ਹੈ।
“ਗਰਮੀ ਵਿੱਚ ਸਰੀਰ ਵਿੱਚ ਪਾਣੀ ਦੀ ਘਾਟ ਬਹੁਤ ਤੇਜ਼ੀ ਨਾਲ ਹੁੰਦੀ ਹੈ। ਇਸ ਲਈ ਹਰ ਥੋੜ੍ਹੀ ਦੇਰ ਬਾਅਦ ਪਾਣੀ ਪੀਣਾ ਚਾਹੀਦਾ ਹੈ ਅਤੇ ਬੱਚਿਆਂ ਤੇ ਬਜ਼ੁਰਗਾਂ ਦਾ ਖਾਸ ਧਿਆਨ ਰੱਖਣਾ ਚਾਹੀਦਾ ਹੈ।”
ਲੋਕਾਂ ਨੂੰ ਹਲਕੇ ਰੰਗ ਅਤੇ ਕਾਟਨ ਦੇ ਕੱਪੜੇ ਪਹਿਨਣੇ ਚਾਹੀਦੇ ਹਨ। ਗਰਮੀ ਵਿੱਚ ਤੰਗ ਅਤੇ ਗੂੜ੍ਹੇ ਰੰਗ ਦੇ ਕੱਪੜੇ ਸਰੀਰ ਵਿੱਚ ਹੋਰ ਜ਼ਿਆਦਾ ਗਰਮੀ ਪੈਦਾ ਕਰਦੇ ਹਨ।
ਖਾਣ-ਪੀਣ ਦਾ ਵੀ ਖਾਸ ਧਿਆਨ ਰੱਖਣ ਦੀ ਲੋੜ ਹੈ। ਜ਼ਿਆਦਾ ਮਸਾਲੇਦਾਰ ਅਤੇ ਤੇਲੀਆਂ ਚੀਜ਼ਾਂ ਤੋਂ ਬਚਣਾ ਚਾਹੀਦਾ ਹੈ। ਫਲਾਂ ਵਿੱਚ ਤਰਬੂਜ਼, ਖਰਬੂਜ਼ਾ, ਖੀਰਾ ਅਤੇ ਕੱਕੜ ਵਰਗੀਆਂ ਠੰਢੀਆਂ ਚੀਜ਼ਾਂ ਖਾਣ ਨਾਲ ਸਰੀਰ ਨੂੰ ਠੰਡਕ ਮਿਲਦੀ ਹੈ।
ਜੇਕਰ ਕਿਸੇ ਵਿਅਕਤੀ ਨੂੰ ਚੱਕਰ ਆਉਣ, ਘਬਰਾਹਟ, ਜ਼ਿਆਦਾ ਪਸੀਨਾ ਆਉਣ ਜਾਂ ਬੁਖਾਰ ਵਰਗੇ ਲੱਛਣ ਮਹਿਸੂਸ ਹੋਣ ਤਾਂ ਤੁਰੰਤ ਠੰਢੀ ਥਾਂ ‘ਤੇ ਲੈ ਜਾ ਕੇ ਡਾਕਟਰ ਨਾਲ ਸੰਪਰਕ ਕਰਨਾ ਚਾਹੀਦਾ ਹੈ।
