World
ਇਮਰਾਨ ਰਿਹਾਅ, ਪਾਕਿ ਸੁਪਰੀਮ ਕੋਰਟ ਨੇ ਗ੍ਰਿਫਤਾਰੀ ਨੂੰ ਗੈਰ-ਕਾਨੂੰਨੀ ਦਿੱਤਾ ਕਰਾਰ, ਜਾਣੋ ਵੇਰਵਾ
ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਗ੍ਰਿਫਤਾਰੀ ਤੋਂ ਦੋ ਦਿਨ ਬਾਅਦ ਹੀ ਸੁਪਰੀਮ ਕੋਰਟ ਨੇ ਰਿਹਾਅ ਕਰ ਦਿੱਤਾ ਹੈ। ਅਦਾਲਤ ਨੇ ਖਾਨ ਦੀ ਗ੍ਰਿਫਤਾਰੀ ਨੂੰ ਗੈਰ-ਕਾਨੂੰਨੀ ਕਰਾਰ ਦਿੱਤਾ। ਚੀਫ਼ ਜਸਟਿਸ ਨੇ ਕਿਹਾ- ਅਸੀਂ ਤੁਹਾਨੂੰ ਰਿਹਾਅ ਕਰਨ ਦਾ ਹੁਕਮ ਦੇ ਰਹੇ ਹਾਂ। ਪਰ ਤੁਹਾਡੀ ਗ੍ਰਿਫਤਾਰੀ ਤੋਂ ਬਾਅਦ ਦੇਸ਼ ਵਿੱਚ ਹੋਈ ਹਿੰਸਾ ਦੀ ਨਿੰਦਾ ਕਰਨੀ ਬਣਦੀ ਹੈ।
ਇਮਰਾਨ ਨੇ ਰਿਹਾਈ ਤੋਂ ਬਾਅਦ ਕਿਹਾ- ਮੇਰੇ ਨਾਲ ਅਪਰਾਧੀ ਦੀ ਤਰ੍ਹਾਂ ਵਿਵਹਾਰ ਕੀਤਾ ਗਿਆ। ਮੈਨੂੰ ਇਸ ਤਰ੍ਹਾਂ ਗ੍ਰਿਫਤਾਰ ਕੀਤਾ ਗਿਆ ਜਿਵੇਂ ਮੈਂ ਕੋਈ ਅੱਤਵਾਦੀ ਹਾਂ। ਉਹ ਅੱਜ ਇਸਲਾਮਾਬਾਦ ਹਾਈ ਕੋਰਟ ਵਿੱਚ ਪੇਸ਼ ਹੋਣਗੇ।
ਇਸ ਦੇ ਨਾਲ ਹੀ ਪਾਕਿਸਤਾਨ ਦੇ ਗ੍ਰਹਿ ਮੰਤਰੀ ਰਾਣਾ ਸਨਾਉੱਲਾ ਖਾਨ ਨੇ ਕਿਹਾ, ‘ਅਸੀਂ ਇਮਰਾਨ ਨੂੰ ਦੁਬਾਰਾ ਗ੍ਰਿਫਤਾਰ ਕਰਾਂਗੇ। ਜੇਕਰ ਉਸ ਨੂੰ ਕੱਲ੍ਹ (12 ਮਈ) ਹਾਈ ਕੋਰਟ ਤੋਂ ਜ਼ਮਾਨਤ ਮਿਲ ਜਾਂਦੀ ਹੈ, ਤਾਂ ਅਸੀਂ ਜ਼ਮਾਨਤ ਰੱਦ ਹੋਣ ਦਾ ਇੰਤਜ਼ਾਰ ਕਰਾਂਗੇ ਅਤੇ ਉਸ ਨੂੰ ਦੁਬਾਰਾ ਗ੍ਰਿਫ਼ਤਾਰ ਕਰ ਲਵਾਂਗੇ।
ਇੱਥੇ ਭਾਰਤ ਵਿੱਚ ਸੁਪਰੀਮ ਕੋਰਟ ਨੇ ਹੁਕਮ ਦਿੱਤਾ ਹੈ ਕਿ ਦਿੱਲੀ ਵਿੱਚ ਸਰਕਾਰੀ ਅਧਿਕਾਰੀਆਂ ਉੱਤੇ ਸਿਰਫ਼ ਚੁਣੀ ਹੋਈ ਸਰਕਾਰ ਦਾ ਹੀ ਕੰਟਰੋਲ ਹੋਵੇਗਾ। ਇਸ ਫੈਸਲੇ ਤੋਂ ਬਾਅਦ ਕੇਜਰੀਵਾਲ ਨੇ ਪ੍ਰੈੱਸ ਕਾਨਫਰੰਸ ਕੀਤੀ। ਉਨ੍ਹਾਂ ਕਿਹਾ, ‘2015 ਵਿੱਚ ਸਾਡੀ ਸਰਕਾਰ ਬਣਨ ਤੋਂ ਬਾਅਦ ਕੇਂਦਰ ਨੇ ਰਾਜ ਸਰਕਾਰ ਦੀ ਸੱਤਾ ਖੋਹ ਲਈ ਸੀ। ਅੱਜ ਸੁਪਰੀਮ ਕੋਰਟ ਨੇ ਸਾਬਤ ਕਰ ਦਿੱਤਾ ਕਿ ਕੇਂਦਰ ਸਰਕਾਰ ਦਾ ਹੁਕਮ ਗਲਤ ਸੀ। ਚੋਣਾਂ ‘ਚ ਲੜੋ, ਉੱਥੇ ਹੀ ਲੜੋ ਪਰ ਚੋਣਾਂ ਤੋਂ ਬਾਅਦ ਸਾਨੂੰ ਮਿਲ ਕੇ ਕੰਮ ਕਰਨਾ ਹੋਵੇਗਾ। ਕੇਜਰੀਵਾਲ ਨੇ ਕਿਹਾ, ‘ਪ੍ਰਧਾਨ ਮੰਤਰੀ ਪਿਤਾ ਦੀ ਤਰ੍ਹਾਂ ਹਨ। ਸਾਰੇ ਬੱਚਿਆਂ ਨੂੰ ਚੰਗੀ ਤਰ੍ਹਾਂ ਪਾਲਣ ਦੀ ਜ਼ਿੰਮੇਵਾਰੀ ਪਿਤਾ ਦੀ ਹੈ, ਉਹ ਸਾਡੇ ਪ੍ਰਧਾਨ ਮੰਤਰੀ ਵੀ ਹਨ। ਸਾਰੇ ਸੂਬੇ ਪ੍ਰਧਾਨ ਮੰਤਰੀ ਨੂੰ ਪਿਤਾ ਵਾਂਗ ਦੇਖਦੇ ਹਨ ਕਿ ਜੇਕਰ ਕੋਈ ਮੁਸੀਬਤ ਆਈ ਤਾਂ ਉਹ ਸਾਡੀ ਮਦਦ ਕਰਨਗੇ।