India
Corona Update: ਦੇਸ਼ ‘ਚ ਬੀਤੇ 24 ਘੰਟਿਆ ਅੰਦਰ ਕੋਰੋਨਾ ਦੇ 3900 ਮਾਮਲੇ, 195 ਲੋਕਾਂ ਦੀ ਮੌਤ

ਕੋਰੋਨਾ ਦਾ ਕਹਿਰ ਦੇਸ਼ ਵਿੱਚ ਦਿਨੋਂ ਦਿਨ ਵੱਧ ਰਿਹਾ ਹੈ। ਇਸਦੇ ਨਾਲ ਹੀ ਮੌਤ ਦਾ ਅੰਕੜਾ ਵੀ ਵੱਧ ਰਿਹਾ ਹੈ। ਬੀਤੇ 24 ਘੰਟਿਆ ਦਾ ਅੰਕੜਾ ਦੇਖਿਆ ਜਾਵੇ ਤਾਂ ਦੇਸ਼ ਵਿੱਚ ਕੋਰੋਨਾ ਦੇ 3900 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਜਦਕਿ 195 ਪੀੜਤਾਂ ਦੀ ਮੌਤ ਹੋਈ ਹੈ। ਇਹ ਅੰਕੜਾ ਹੁਣ ਤੱਕ ਦਾ ਸਭਤੋਂ ਵੱਡਾ ਹੈ ਕਿ 24 ਘੰਟਿਆ ਵਿੱਚ ਸਭਤੋਂ ਵੱਧ ਮਾਮਲਿਆਂ ਦੀ ਪੁਸ਼ਟੀ ਹੋਈ।
ਹੁਣ ਤੱਕ ਦੇਸ਼ ਵਿਚ ਕੋਰੋਨਾ ਦੇ ਕੁੱਲ 46,433 ਮਾਮਲੇ ਸਾਹਮਣੇ ਆ ਚੁੱਕੇ ਹਨ ਜਿਨ੍ਹਾਂ ਵਿੱਚੋਂ 12,727 ਲੋਕ ਠੀਕ ਹੋ ਚੁੱਕੇ ਹਨ ਅਤੇ 1,568 ਲੋਕਾਂ ਦੀ ਕੋਰੋਨਾ ਕਾਰਨ ਜਾਨ ਜਾ ਚੁੱਕੀ ਹੈ। ਇਸ ਹਿਸਾਬ ਨਾਲ ਹੁਣ ਦੇਸ਼ ਵਿੱਚ ਐਕਟਿਵ 32,134 ਮਾਮਲੇ ਹਨ।