Connect with us

Punjab

ਅਕਾਲੀ ਦਲ ਨੂੰ ਲੱਗਿਆ ਝਟਕਾ, ਸਾਬਕਾ ਸੀਨੀਅਰ ਡਿਪਟੀ ਨੇ ਸਾਥੀਆਂ ਸਮੇਤ ਦਿੱਤਾ ਅਸਤੀਫਾ

Published

on

ਅਕਾਲੀ ਦਲ ਨੂੰ ਇੱਕ ਹੋਰ ਝਟਕਾ ਲੱਗਾ ਹੈ। ਸਾਬਕਾ ਸੀਨੀਅਰ ਡਿਪਟੀ ਕਮਿਸ਼ਨਰ ਕਮਲਜੀਤ ਸਿੰਘ ਭਾਟੀਆ ਨੇ ਪ੍ਰੈਸ ਕਾਨਫਰੰਸ ਕਰਦਿਆਂ ਸਾਥੀਆਂ ਸਮੇਤ ਅਕਾਲੀ ਦਲ ਤੋਂ ਅਸਤੀਫਾ ਦੇਣ ਦਾ ਐਲਾਨ ਕੀਤਾ। ਉਨ੍ਹਾਂ ਨੇ 36 ਸਾਲ ਪਾਰਟੀ ਵਿੱਚ ਵਫ਼ਾਦਾਰ ਸਿਪਾਹੀ ਵਜੋਂ ਕੰਮ ਕੀਤਾ ਹੈ। ਭਾਟੀਆ ਬੀਬੀ ਜਗੀਰ ਕੌਰ ਦੇ ਕਰੀਬੀ ਹਨ। ਦੱਸ ਦੇਈਏ ਕਿ ਕਮਲਜੀਤ ਭਾਟੀਆ ਚਾਰ ਵਾਰ ਕੌਂਸਲਰ ਦੀ ਚੋਣ ਜਿੱਤ ਚੁੱਕੇ ਹਨ। ਕਮਲਜੀਤ ਭਾਟੀਆ ਕਿਸ ਪਾਰਟੀ ਨਾਲ ਹੱਥ ਮਿਲਾਉਣਗੇ, ਇਹ ਅਜੇ ਤੱਕ ਸਾਹਮਣੇ ਨਹੀਂ ਆਇਆ ਹੈ।