Corona Virus
ਅੰਮ੍ਰਿਤਸਰ Update: ਕੋਰੋਨਾ ਦੇ 8 ਮਾਮਲੇ ਆਏ ਪੌਜ਼ਿਟਿਵ, ਕੁੱਲ ਗਿਣਤੀ 274

ਅੰਮ੍ਰਿਤਸਰ, 8 ਮਈ : ਪੰਜਾਬ ਵਿੱਚ ਕੋਰੋਨਾ ਦਾ ਕਹਿਰ ਆਏ ਦਿਨ ਵੱਧ ਰਿਹਾ ਹੈ। ਜਿਸਦੇ ਚਲਦਿਆਂ ਲੋਕ ਘਰਾਂ ਅੰਦਰ ਬੰਦ ਹਨ ਅਤੇ ਦੇਸ਼ ਨੂੰ ਲੌਕਡਾਊਨ ਲਗਾ ਦਿੱਤਾ ਗਿਆ ਹੈ।
ਦਸ ਦਈਏ ਕਿ ਅੰਮ੍ਰਿਤਸਰ ਦੇ ਵਿੱਚ ਅੱਜ ਕੋਰੋਨਾ ਵਾਇਰਸ ਦੇ ਪੌਜ਼ਿਟਿਵ 8 ਮਾਮਲੇ ਸਾਹਮਣੇ ਆਏ ਹਨ। ਜਿਨ੍ਹਾਂ ਵਿੱਚੋਂ 6 ਹਜ਼ੂਰ ਸਾਹਿਬ ਦੇ ਸ਼ਰਧਾਲੂ ਹਨ ਅਤੇ 2 ਉਨ੍ਹਾਂ ਦੇ ਸੰਪਰਕ ਵਿੱਚ ਆਏ ਹਨ। ਅੰਮ੍ਰਿਤਸਰ ਵਿੱਚ ਕਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਕੁੱਲ 274 ਹੋ ਗਈ ਹੈ।