Amritsar
ਅੰਮ੍ਰਿਤਸਰ Update : 9 ਹੋਰ ਮਾਮਲੇ ਆਏ ਕੋਰੋਨਾ ਪੌਜ਼ਿਟਿਵ

ਅੰਮ੍ਰਿਤਸਰ, ਮਲਕੀਤ ਸਿੰਘ, 11 ਮਈ : ਪੰਜਾਬ ਵਿੱਚ ਕੋਰੋਨਾ ਦਾ ਕਹਿਰ ਆਏ ਦਿਨ ਵੱਧਦਾ ਜਾ ਰਿਹਾ ਹੈ। ਜਿਸਦੇ ਚਲਦਿਆਂ ਲੋਕ ਘਰਾਂ ਅੰਦਰ ਬੰਦ ਹਨ ਅਤੇ ਦੇਸ਼ ਨੂੰ ਲੌਕਡਾਊਨ ਲਗਾ ਦਿੱਤਾ ਗਿਆ ਹੈ। ਦਸ ਦਈਏ ਕਿ ਕੱਲ੍ਹ ਗੁਰੂ ਨਗਰੀ ਅੰਮ੍ਰਿਤਸਰ ਦੇ ਵਿੱਚ 9 ਹੋਰ ਲੋਕਾਂ ਵਿੱਚ ਕੋਰੋਨਾ ਪੌਜ਼ਿਟਿਵ ਪਾਇਆ ਗਿਆ ਹੈ ਅਤੇ ਅੰਮ੍ਰਿਤਸਰ ਵਿੱਚ ਕੁੱਲ ਮਰੀਜ਼ਾਂ ਦੀ ਗਿਣਤੀ 295 ਹੋ ਗਈ ਹੈ, ਜੋ ਕਿ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਨਾਲੋਂ ਵਧੇਰੇ ਹੈ।