Amritsar
ਗੁਰੂ ਨਗਰੀ ‘ਚ ਕਰਫ਼ਿਊ ਦੌਰਾਨ ਨਹੀਂ ਮਿਲੀ ਕੋਈ ਢਿੱਲ

ਅੰਮ੍ਰਿਤਸਰ, 07 ਮਈ ( ਮਲਕੀਤ ਸਿੰਘ): ਕੋਰੋਨਾ ਵਾਇਰਸ ਦੇ ਮੱਦੇਨਜ਼ਰ ਸੂਬੇ ਵਿੱਚ ਕਰਫ਼ਿਊ ਲੱਗਿਆ ਹੋਇਆ ਹੈ। ਜਿਸ ਕਾਰਨ ਲੋਕ ਕਰੀਬ 1.5 ਮਹੀਨੇ ਤੋਂ ਘਰਾਂ ਵਿੱਚ ਬੰਦ ਹਨ ਅਤੇ ਸਭ ਠੱਪ ਪਏ ਹਨ। ਇਸ ਲਈ ਹੁਣ ਸਰਕਾਰ ਵੱਲੋਂ ਸੂਬੇ ਭਰ ਵਿੱਚ ਕਰਫ਼ਿਊ ਵਿੱਚ ਢਿੱਲ ਦਿੱਤੀ ਗਈ ਹੈ, ਪਰ ਗੁਰੂ ਨਗਰੀ ਅੰਮ੍ਰਿਤਸਰ ਵਿੱਚ ਕੋਈ ਢਿੱਲ ਨਹੀਂ ਦਿੱਤੀ ਜਾ ਰਹੀ।
ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਸ਼ਿਵ ਦੁਲਾਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ ਕੁੱਝ ਦਿਨਾਂ ‘ਚ ਗੁਰੂ ਨਗਰੀ ਵਿੱਚ ਕੋਰੋਨਾ ਦੇ ਬਹੁਤ ਕੇਸ ਸਾਹਮਣੇ ਆਏ ਹਨ ਅਤੇ ਕਈ ਲੋਕਾਂ ਦੇ ਟੈਸਟ ਦੀ ਰਿਪੋਰਟ ਆਉਣੀ ਬਾਕੀ ਹੈ, ਜਿਸ ਕਾਰਨ ਸ਼ਹਿਰ ਨਹੀਂ ਖੋਲਿਆ ਗਿਆ। ਉਨ੍ਹਾਂ ਕਿਹਾ ਸਾਰੇ ਟੈਸਟਾਂ ਦੀ ਰਿਪੋਰਟ ਆਉਣ ਤੋਂ ਬਾਅਦ ਜਿਹੜੇ ਇਲਾਕਿਆਂ ਵਿੱਚ ਕੋਰੋਨਾ ਦਾ ਖਤਰਾ ਨਹੀਂ ਹੋਵੇਗਾ, ਉਨ੍ਹਾਂ ਇਲਾਕਿਆਂ ਨੂੰ ਖੋਲ੍ਹ ਦਿੱਤਾ ਜਾਵੇਗਾ।
ਉਨ੍ਹਾਂ ਕਿਹਾ ਕੋਰੋਨਾ ਦੇ ਕਹਿਰ ਨੂੰ ਵੇਖਦੇ ਹੋਏ ਅੰਮ੍ਰਿਤਸਰ ਖੋਲ੍ਹਣਾ ਠੀਕ ਨਹੀਂ ਹੋਵੇਗਾ