Amritsar
ਅੰਮ੍ਰਿਤਸਰ ਦੀ ਗੁਰੂ ਨਗਰੀ ‘ਚ ਲੋਕਾਂ ਨੂੰ ਗਰਮੀ ਤੋਂ ਮਿਲੀ ਰਾਹਤ ,ਕੈਮਰੇ ‘ਚ ਕੈਦ ਹੋਇਆ ਖੂਬਸੂਰਤ ਨਜ਼ਾਰਾ

ਅੰਮ੍ਰਿਤਸਰ 8ਸਤੰਬਰ 2023 : ਗੁਰੂ ਨਗਰੀ ‘ਚ ਜਿੱਥੇ ਪਿਛਲੇ ਕੁਝ ਦਿਨਾਂ ਤੋਂ ਲੋਕ ਗਰਮੀ ਨਾਲ ਜੂਝ ਰਹੇ ਸਨ, ਉੱਥੇ ਹੀ ਅੱਜ ਠੰਡੀਆਂ ਹਵਾਵਾਂ ਚੱਲੀਆਂ ਜਿਸ ਤੋਂ ਬਾਅਦ ਮੀਂਹ ਪਿਆ, ਜਿਸ ਨਾਲ ਸ਼ਹਿਰ ਵਾਸੀਆਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ ।
ਰਾਹਤ ਭਰੇ ਇਸ ਮੌਸਮ ਵਿੱਚ ਵੱਡੀ ਗਿਣਤੀ ‘ਚ ਸੰਗਤਾਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਲਈ ਪਹੁੰਚਿਆ ਹਨ । ਭਾਰੀ ਮੀਂਹ ਦੌਰਾਨ ਸੰਗਤਾਂ ਨੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕਰਕੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।
ਤੇਜ਼ ਹਨੇਰੀ ਅਤੇ ਮੀਂਹ ਕਾਰਨ ਜਿੱਥੇ ਮੌਸਮ ਸੁਹਾਵਣਾ ਹੋ ਗਿਆ ਹੈ, ਉਥੇ ਹੀ ਸੜਕਾਂ ’ਤੇ ਪਾਣੀ ਜਮ੍ਹਾਂ ਹੋਣ ਕਾਰਨ ਵਾਹਨਾਂ ਦਾ ਲੰਘਣਾ ਮੁਸ਼ਕਲ ਹੋ ਗਿਆ ਹੈ। ਕਈ ਲੋਕਾਂ ਨੂੰ ਕੰਮ ‘ਤੇ ਜਾਣ ‘ਚ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੇ ਨਾਲ ਹੀ ਕਈ ਇਲਾਕਿਆਂ ਵਿੱਚ ਬਿਜਲੀ ਦੀ ਸਮੱਸਿਆ ਵੀ ਰਹੀ।