Connect with us

Punjab

ਬਟਾਲਾ ‘ਚ ਨਸ਼ਾ ਤਸਕਰਾਂ ਖਿਲਾਫ ਪੁਲਿਸ ਦੀ ਵੱਡੀ ਕਰਵਾਈ , ਲੱਖਾਂ ਰੁਪਏ ਦੀ ਜਾਇਦਾਦ ਕੀਤੀ ਜ਼ਬਤ

Published

on

19 ਫਰਵਰੀ 2024: ਬਟਾਲਾ ‘ਚ ਨਸ਼ਾ ਤਸਕਰਾਂ ਖਿਲਾਫ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਨੇ ਨਸ਼ਾ ਤਸਕਰਾਂ ਦੀ ਲੱਖਾਂ ਰੁਪਏ ਦੀ ਜਾਇਦਾਦ ਜ਼ਬਤ ਕੀਤੀ ਹੈ। ਪਿਛਲੇ ਸਾਲ 2023 ‘ਚ ਥਾਣਾ ਸਦਰ ‘ਚ ਪੁਲਿਸ ਨੇ ਇਕ ਨਸ਼ਾ ਤਸਕਰ ਖਿਲਾਫ ਮਾਮਲਾ ਦਰਜ ਕੀਤਾ ਸੀ। ਪੁਲਿਸ ਨੇ ਉਕਤ ਮਾਮਲੇ ‘ਚ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ‘ਚ ਹੈਰੋਇਨ ਬਰਾਮਦ ਕੀਤੀ ਹੈ। ਇਸ ਦੌਰਾਨ ਪੁਲਿਸ ਨੇ ਤਸਕਰ ਕੋਲੋਂ 31 ਲੱਖ 44 ਹਜ਼ਾਰ 850 ਰੁਪਏ ਦੀ ਜਾਇਦਾਦ ਜ਼ਬਤ ਕੀਤੀ ਹੈ। ਪੁਲਿਸ ਨੇ ਨਸ਼ਾ ਤਸਕਰ ਦੇ ਘਰ ਦੇ ਬਾਹਰ ਨੋਟਿਸ ਚਿਪਕਾਇਆ ਹੈ। ਥਾਣਾ ਸਦਰ ਦੇ ਐਸਐਚਓ ਸੁਖਜਿੰਦਰ ਸਿੰਘ ਨੇ ਦੱਸਿਆ ਕਿ ਡੀਜੀਪੀ ਗੌਰਵ ਯਾਦਵ ਦੀ ਅਗਵਾਈ ਵਿੱਚ ਨਸ਼ਾ ਤਸਕਰਾਂ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਤਹਿਤ ਕਿਸੇ ਵੀ ਤਸਕਰ ਨੂੰ ਬਖਸ਼ਿਆ ਨਹੀਂ ਜਾਵੇਗਾ।