Punjab
ਅਮਰਨਾਥ ਯਾਤਰਾ ਦੇ ਸਬੰਧ ਵਿੱਚ ਗੁਰਦਾਸਪੁਰ ਪੁਲਸ ਨੇ ਸ਼ਹਿਰ ਚ ਕੱਢਿਆ ਫਲੈਗ ਮਾਰਚ ਬਾਜ਼ਾਰਾਂ ਵਿੱਚ ਕੀਤੀ ਚੈਕਿੰਗ ਬਾਜ਼ਾਰਾਂ ਵਿਚ ਨਜਾਇਜ਼ ਕਬਜ਼ੇ ਕਰਨ ਵਾਲਿਆਂ ਨੂੰ ਕੀਤੀ ਤਾੜਨਾ

ਅਮਰਨਾਥ ਯਾਤਰਾ ਦੇ ਸਬੰਧ ਵਿੱਚ ਗੁਰਦਾਸਪੁਰ ਪੁਲੀਸ ਵੱਲੋਂ ਸ਼ਹਿਰ ਦੇ ਵਿੱਚ ਫਲੈਗ ਮਾਰਚ ਕੱਢ ਬਾਜ਼ਾਰਾਂ ਵਿੱਚ ਚੈਕਿੰਗ ਅਭਿਆਨ ਚਲਾਇਆ ਗਿਆ ਅਤੇ ਬਾਜ਼ਾਰ ਵਿਚ ਨਾਜਾਇਜ਼ ਕਬਜ਼ੇ ਕਰ ਬੈਠੇ ਦੁਕਾਨਦਾਰਾਂ ਨੂੰ ਤਾੜਨਾ ਕੀਤੀ ਗਈ ਕਿ ਜੇ ਕਰ ਦੁਕਾਨਾਂ ਦੇ ਬਾਹਰ ਨਾਜਾਇਜ਼ ਕਬਜ਼ੇ ਕੀਤੇ ਤਾਂ ਉਨ੍ਹਾਂ ਦੇ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ ਇਸ ਮੌਕੇ ਉਨ੍ਹਾਂ ਕਿਹਾ ਕਿ ਅਮਰਨਾਥ ਯਾਤਰਾ ਨੂੰ ਲੈਕੇ ਗੁਰਦਾਸਪੁਰ ਜ਼ਿਲ੍ਹੇ ਵਿਚ ਸੁਰੱਖਿਆ ਦੇ ਕਰਡ਼ੇ ਇੰਤਜ਼ਾਮ ਕੀਤੇ ਗਏ ਹਨ
ਇਸ ਸਬੰਧੀ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਥਾਣਾ ਸਿਟੀ ਗੁਰਦਾਸਪੁਰ ਦੇ ਐਸਐਚਓ ਗੁਰਮੀਤ ਸਿੰਘ ਨੇ ਕਿਹਾ ਕਿ ਅਮਰਨਾਥ ਯਾਤਰਾ ਸ਼ੁਰੂ ਹੋ ਚੁੱਕੀ ਹੈ ਜਿਸ ਨੂੰ ਲੈਕੇ ਗੁਰਦਾਸਪੁਰ ਵਿੱਚ ਸੁਰੱਖਿਆ ਦੇ ਕਰਡ਼ੇ ਇੰਤਜ਼ਾਮ ਕੀਤੇ ਗਏ ਹਨ ਤਾਂ ਜੋ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ ਇਸ ਲਈ ਅੱਜ ਸ਼ਹਿਰ ਦੇ ਵਿਚ ਫਲੈਗ ਮਾਰਚ ਕਰ ਕੇ ਚੈਕਿੰਗ ਅਭਿਆਨ ਚਲਾਇਆ ਗਿਆ ਹੈ ਅਤੇ ਦੁਕਾਨਾਂ ਦੇ ਬਾਹਰ ਨਾਜਾਇਜ਼ ਕਬਜ਼ੇ ਕਰ ਬੈਠੇ ਲੋਕਾਂ ਨੂੰ ਤਾੜਨਾ ਕੀਤੀ ਗਈ ਹੈ ਕਿ ਦੁਕਾਨਾਂ ਦੇ ਬਾਹਰੋਂ ਨਾਜਾਇਜ਼ ਕਬਜ਼ੇ ਹਟਾਏ ਜਾਣ ਨਹੀਂ ਤਾਂ ਬਣਦੀ ਕਾਰਵਾਈ ਕੀਤੀ ਜਾਵੇਗੀ ਉਨ੍ਹਾਂ ਕਿਹਾ ਕਿ ਇਹ ਨਜਾਇਜ਼ ਕਬਜ਼ਿਆਂ ਕਰਕੇ ਬਾਜ਼ਾਰਾਂ ਵਿੱਚ ਭੀੜ ਰਹਿੰਦੀ ਹੈ ਅਤੇ ਲੋਕਾਂ ਨੂੰ ਆਉਣ ਜਾਣ ਵਿਚ ਕਾਫੀ ਮੁਸ਼ਕਲ ਪੇਸ਼ ਆਉਂਦੀ ਹੈ ਅਤੇ ਇਸ ਭੀੜ ਕਰਕੇ ਕਈ ਵਾਰ ਐਂਬੂਲੈਂਸਾਂ ਵੀ ਬਾਜ਼ਾਰ ਵਿੱਚ ਫਸ ਜਾਂਦੀਆਂ ਹਨ ਜਿਸ ਕਰਕੇ ਉਨ੍ਹਾਂ ਤਾੜਨਾ ਕੀਤੀ ਹੈ ਕਿ ਬਾਜ਼ਾਰਾਂ ਵਿੱਚੋਂ ਨਾਜਾਇਜ਼ ਕਬਜ਼ੇ ਹਟਾਏ ਜਾਣ